Saturday, September 21, 2024

ਮੀਡੀਆ ਕਰਮੀ ਵੀ ਕੋਰੋਨਾ ਵਾਇਰਸ ਵਿਰੁੱਧ ਲੜਾਈ ‘ਚ ਫਰੰਟਲਾਈਨ ਯੋਧੇ ਹਨ – ਰਾਣਾ ਕੇ.ਪੀ ਸਿੰਘ

ਐਸ.ਏ.ਐਸ ਨਗਰ (ਮੋਹਾਲੀ), 1 ਜੁਲਾਈ (ਪੰਜਾਬ ਪੋਸਟ ਬਿਊਰੋ) – ਅੱਜ ਦੇ ਯੁੱਗ ਵਿੱਚ ਮੀਡੀਆ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ, ਕਿਉਂਕਿ ਇਹ ਆਮ ਲੋਕਾਂ ਅਤੇ ਸਰਕਾਰ ਵਿਚਾਲੇ ਇੱਕ ਕੜੀ ਦੀ ਤਰ੍ਹਾਂ ਕੰਮ ਕਰਦਾ ਹੈ ਅਤੇ ਜਾਣਕਾਰੀ ਨੂੰ ਫੈਲਾਉਂਦਾ ਹੈ ਅਤੇ ਲੋਕਾਂ ਦੀ ਰਾਏ ਨੂੰ ਢਾਲਦਾ ਹੀ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵੈਬ ਅਧਾਰਿਤ ਚੈਨਲ ਦੇ ਉਦਘਾਟਨ ਮੌਕੇ ਕੀਤਾ।
                  ਸਪੀਕਰ ਨੇ ਅੱਗੇ ਕਿਹਾ ਕਿ ਐਮਰਜੈਂਸੀ ਸਥਿਤੀਆਂ ਜਿਵੇਂ ਕਿ ਮੌਜੂਦਾ ਕਰੋਨਾ ਵਾਇਰਸ ਮਹਾਂਮਾਰੀ ਵਿੱਚ ਮੀਡੀਆ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ ਕਿਉਂਕਿ ਸਹੀ ਜਾਣਕਾਰੀ ਦੇ ਪ੍ਰਸਾਰ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਹੁੰਦੀ ਹੈ।
                  ਉਨ੍ਹਾਂ ਇਸ ਤੱਥ ਦੀ ਵੀ ਸ਼ਲਾਘਾ ਕੀਤੀ ਕਿ ਮੌਜੂਦਾ ਸਥਿਤੀ ਵਿੱਚ ਮੀਡੀਆ ਕਰਮੀ ਆਪਣੀ ਡਿਊਟੀ ਬਹੁਤ ਪੇਸ਼ੇਵਰ ਤਰੀਕੇ ਨਾਲ ਨਿਭਾਅ ਰਹੇ ਹਨ ਅਤੇ ਪੁਲਿਸ ਅਤੇ ਸਿਹਤ ਵਿਭਾਗ ਦੇ ਨਾਲ-ਨਾਲ ਫਰੰਟਲਾਈਨ ਯੋਧਿਆਂ ਵਜੋਂ ਕੰਮ ਕਰ ਰਹੇ ਹਨ।
                  ਇਸ ਦੌਰਾਨ ਸਪੀਕਰ ਨੇ ਸਾਰਿਆਂ ਨੂੰ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ, ਬਾਹਰ ਜਾਣ ਸਮੇਂ ਮਾਸਕ ਪਹਿਨਣ ਅਤੇ ਸਾਬਣ ਤੇ ਸੈਨੀਟਾਈਜ਼ਰ ਨਾਲ ਹੱਥ ਧੋਣ ਸੰਬੰਧੀ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਤਾਂ ਜੋ ਮਿਸ਼ਨ ਫਤਿਹ ਨੂੰ ਦੁਨੀਆ ਦੇ ਹਰ ਕੋਨੇ ਵਿਚ ਪਹੁੰਚਾਇਆ ਜਾ ਸਕੇ।
                ਇਸ ਮੌਕੇ ਐਸ.ਡੀ.ਐਮ ਖਰੜ ਹਿਮਾਂਸ਼ ਜੈਨ, ਐਸ.ਪੀ ਦਿਹਾਤੀ ਰਵਜੋਤ ਗਰੇਵਾਲ ਅਤੇ ਵੈਬ ਚੈਨਲ ਦੇ ਸੰਸਥਾਪਕ ਸਤਪਾਲ ਸਿੰਘ ਕਟਾਰੀਆ ਹਾਜ਼ਰ ਸਨ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …