ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ‘ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਮਸ਼ਹੂਰ ਗਾਇਕ ਅਮ੍ਰਿਤ ਮਾਨ ਦੇ ਮਾਤਾ
ਹਰਪ੍ਰੀਤ ਕੌਰ ਦੇ ਅਕਾਲ ਚਲਾਣੇ ‘ਤੇ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਤੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਲਹਿਰਾ ਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ
ਇਸੇ ਦੌਰਾਨ ਪ੍ਰਸਿੱਧ ਗਾਇਕ ਰਣਜੀਤ ਮਣੀ, ਮੰਚ ਸੰਚਾਲਕ ਕੁਲਵੰਤ ਉਪਲੀ ਸੰਗਰੂਰ, ਮੰਗਲ ਮੰਗੀ ਯਮਲਾ, ਅਰਸ਼ਦੀਪ ਚੋਟੀਆਂ, ਸਾਹਿਤਕਾਰ ਰਾਮਫਲ ਰਾਜਲਹੇੜੀ ਗੀਤਕਾਰ ਰਮੇਸ਼ ਬਰੇਟਾ, ਗਿੱਲ ਅਕੋਈ ਵਾਲਾ, ਰਣਜੀਤ ਸਿੱਧੂ, ਮੁਸਤਾਕ ਲਸਾੜਾ, ਕਾਲਾ ਅਲੀਸ਼ੇਰ ਆਦਿ ਨੇ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ।ਉਨਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media