Sunday, February 22, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ‘ਤੇ ਬਣਿਆ ਬਠਿੰਡਾ ਥਰਮਲ ਪਲਾਂਟ 550ਵੀਂ ਜਨਮ ਸ਼ਤਾਬਦੀ ਸਾਲ ‘ਚ ਵੇਚਣਾ ਮੰਦਭਾਗਾ- ਪੂਨੀਆ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਮੌਜੂਦਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਿਨ੍ਹਾਂ ਨੇ 2017 ਦੀਆਂ ਚੋਣਾਂ ਵਿੱਚ ਬਠਿੰਡਾ ਥਰਮਲ ਪਲਾਂਟ ਦੀਆਂ ਚਿਮਨੀਆਂ ‘ਚੋਂ ਧੂੰਆਂ ਨਾ ਨਿਕਲਣ ਕਰਕੇ ਵੱਡੀ ਚਿੰਤਾ ਜ਼ਾਹਰ ਕਰਦਿਆਂ ਆਪਣੇ ਚੋਣ ਵਾਅਦੇ ‘ਚ ਕਿਹਾ ਸੀ ਕਿ ਜੇਕਰ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਬਠਿੰਡਾ ਥਰਮਲ ਪਲਾਂਟ ਦੀਆਂ ਚਿਮਨੀਆਂ ਵਿਚੋਂ ਬਠਿੰਡੇ ਦੀ ਜਨਤਾ ਧੂੰਆਂ ਨਿਕਲਦਾ ਦੇਖੋਗੀ।ਪਰ ਖ਼ਜ਼ਾਨਾ ਮੰਤਰੀ ਆਪਣੇ ਵਾਅਦੇ ਤੋਂ ਵੀ ਮੁੱਕਰ ਗਿਆ ਹੈ।ਉਨਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ‘ਤੇ ਬਣੇ ਬਠਿੰਡਾ ਥਰਮਲ ਪਲਾਂਟ ਨੂੰ ਉਨ੍ਹਾਂ ਦੀ 550ਵੀਂ ਜਨਮ ਸ਼ਤਾਬਦੀ ਦੇ ਸਾਲ ਵਿੱਚ ਵੇਚਣ ਨਾਲ ਸਮੁੱਚੀ ਨਾਨਕ ਨਾਮਲੇਵਾ ਸੰਗਤਾਂ ਦੇ ਹਿਰਦਿਆਂ ‘ਤੇ ਡੂੰਘੀ ਸੱਟ ਵੱਜੀ ਹੈ।
                   ਪੂਨੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਵੇਖਦੇ ਹੋਏ ਥਰਮਲ ਪਲਾਂਟ ਵੇਚਣ ਦੇ ਫ਼ੈਸਲੇ ਨੂੰ ਤੁਰੰਤ ਰੱਦ ਕਰੇ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …