Thursday, September 24, 2026

ਮੇਅਰ ਨੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਨੂੰ ਸੌਂਪੀ ‘ਮੋਬਾਇਲ ਸੈਂਪਲ ਕੁਲੈਕਸ਼ਨ ਵੈਨ’

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸਿਟੀ ਸਰਵਿਸ ਦੀ ਇਕ ਬੱਸ ਵਿਸ਼ੇਸ਼ ਤੌਰ ‘ਤੇ ਮੋਡੀਫਾਈ ਕਰਕੇ “ਮੋਬਾਇਲ ਸੈਂਪਲ ਕੁਲੈਕਸ਼ਨ ਵੈਨ” ਦੇ ਰੂਪ ਵਿੱਚ ਤਿਆਰ ਕਰਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਸਿਵਲ ਸਰਜਨ ਅੰਮ੍ਰਿਤਸਰ ਨੂੰ ਸੌਂਪੀ ਗਈ।।ਇਹ ਬੱਸ ਸ਼ਹਿਰ ਦੇ ਅਲੱਗ-ਅਲੱਗ ਹਿੱਸਿਆਂ ਵਿਚ ਜਾ ਕੇ ਕੋਵਿਡ-19 ਕਰੋਨਾ ਵਾਇਰਸ ਦੇ ਟੈਸਟ ਕਰਨ ਵਿੱਚ ਸਹਾਇਕ ਹੋਵੇਗੀ।ਨਗਰ ਨਿਗਮ ਵਲੋਂ ਕੀਤੀ ਗਈ ਇਸ ਪਹਿਲ ਦਾ ਸ਼ਹਿਰ ਵਾਸੀਆਂ ਨੂੰ ਭਰਪੂਰ ਫਾਇਦਾ ਪਹੁੰਚੇਗਾ।
         ਮੇਅਰ ਰਿੰਟੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਜਰੂਰਤ ਨੁੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਪਹਿਲ ਕਰਕੇ “ਮੋਬਾਇਲ ਸੈਂਪਲ ਕੁਲੈਕਸ਼ਨ ਵੈਨ” ਬਣਾਈ ਗਈ ਹੈ।ਲੋਕਾਂ ਨੂੰ ਟੈਸਟ ਕਰਵਾਉਣ ਲਈ ਆਪ ਚੱਲ ਕੇ ਨਹੀਂ ਜਾਣਾ ਪਵੇਗਾ ਤੇ ਇਹ ਵੈਨ ਕੰਨਟੇਨਮੈਂਟ ਕੀਤੇ ਗਏ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੇ ਸੈਂਪਲ ਇਕੱਤਰ ਕਰੇਗੀ। ਮੇਅਰ ਨੇ ਕਿਹਾ ਕਿ ਜੇਕਰ ਇਹ ਉਪਰਾਲਾ ਕਾਮਯਾਬ ਹੋ ਜਾਂਦਾ ਹੈ ਤਾਂ ਲੋਕਾਂ ਦੀ ਜਰੂਰਤ ਅਨੁਸਾਰ ਹੋਰ ਮੋਬਾਇਲ ਵੈਨਾਂ ਤਿਆਰ ਕਰਵਾ ਕੇ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।
                 ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿੰਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸਿਵਲ ਸਰਜਨ ਡਾ: ਨਵਨੀਤ ਸਿੰਘ, ਐਸ.ਐਮ.ਓ ਸਿਵਲ ਹਸਪਤਾਲ ਡਾ: ਅਸ਼ਵਨੀ ਅਤੇ ਜਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …