ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ.
ਐਸ.ਪੀ ਸਿੰਘ ਉਬਰਾਏ ਵੱਲੋਂ ਸੂਬੇ ਭਰ ਵਿੱਚ ਚਲਾਏ ਗਏ ਰਾਹਤ ਕਾਰਜ਼ਾਂ ਅਧੀਨ ਜਿਲ੍ਹਾ ਪ੍ਰਸਾਸਨ ਪਠਾਨਕੋਟ ਨੂੰ ਸੁੱਕੇ ਰਾਸ਼ਨ ਦੀ ਤੀਸਰੀ ਖੇਪ ਭੇਂਟ ਕੀਤੀ।ਤਹਿਸੀਲਦਾਰ ਪਠਾਨਕੋਟ ਅਰਵਿੰਦ ਪ੍ਰਕਾਸ਼ ਵਰਮਾ ਨੇ ਜਿਲ੍ਹਾ ਪਠਾਨਕੋਟ ਦੇ ਸਹਿਯੋਗ ਲਈ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ।ਜਤਿੰਦਰ ਸ਼ਰਮਾ ਪੀ.ਏ ਟੂ ਡਿਪਟੀ ਕਮਿਸ਼ਨਰ ਵੀ ਇਸ ਸਮੇਂ ਹਾਜ਼ਰ ਸਨ।
ਜਿਲ੍ਹਾ ਗੁਰਦਾਸਪੁਰ ਤੋਂ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਸਕੱਤਰ ਹਰਮਿੰਦਰ ਸਿੰਘ, ਮੈਂਬਰ ਹਰਪਾਲ ਸਿੰਘ ਨੇ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਵਲੋਂ ਇਸ ਮਹਾਂਮਾਰੀ ਦੋਰਾਨ ਲੋੜਵੰਦਾਂ ਨੂੰ ਸੁੱਕੇ ਰਾਸ਼ਨ ਦੀ ਸਹੂਲਤ ਤੋਂ ਇਲਾਵਾ ਮੈਡੀਕਲ ਖੇਤਰ ਵਿੱਚ ਵੀ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਟਰੱਸਟ ਭਵਿੱਖ ਵਿੱਚ ਵੀ ਜਿਲ੍ਹੇ ਨਾਲ ਹਰ ਤਰ੍ਹਾਂ ਸਹਿਯੋਗ ਕਰੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media