ਕੋਵਿਡ ਤੋਂ ਠੀਕ ਹੋਣ ‘ਤੇ ਤਿੰਨ ਵਿਅਕਤੀਆਂ ਨੂੰ ਭੇਜਿਆ ਘਰ – ਡਾ. ਮਲਹੋਤਰਾ
ਪਟਿਆਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਕੋਵਿਡ ਸੈਂਪਲਾਂ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ
581 ਰਿਪੋਰਟਾਂ ਵਿਚੋਂ 580 ਕੋਵਿਡ ਨੈਗੇਟਿਵ ਅਤੇ 1 ਕੋਵਿਡ ਪੌਜ਼ਟਿਵ ਆਈ ਹੈ।ਕੋਵਿਡ ਪੌਜਟਿਵ ਕੇਸ ਦੇ ਸੰਪਰਕ ਆਈ ਲੜਕੀ ਹੈ।ਉਨ੍ਹਾਂ ਕਿਹਾ ਕਿ ਧੀਰੂ ਕੀ ਬਸਤੀ ਦੀ ਰਹਿਣ ਵਾਲੀ 20 ਸਾਲਾ ਲੜਕੀ ਜੋ ਕਿ ਪਜ਼ਟਿਵ ਕੇਸ ਦੇ ਸੰਪਰਕ ਵਿੱਚ ਆਉਣ ‘ਤੇ ਕੋਵਿਡ ਜਾਂਚ ਸਬੰਧੀ ਲਏ ਸੈਂਪਲ ਵਿੱਚ ਕੋਵਿਡ ਪੌਜ਼ਟਿਵ ਪਾਈ ਗਈ ਹੈ।ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪੌਜ਼ਟਿਵ ਆਈ ਇਸ ਔਰਤ ਨੂੰ ਕੋਵਿਡ ਗਾਈਡ ਲਾਈਨਜ਼ ਅਨੁਸਾਰ ਕੋਵਿਡ ਕੇਅਰ ਸੈਂਟਰ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।ਇਸ ਦੀ ਕੰਟੈਕਟ ਟਰੇਸਿੰਗ ਨੇੜਲੇ ਸੰਪਰਕ ਦੇ ਸੈਂਪਲ ਲਏ ਜਾਣਗੇ ਅਤੇ ਇਸ ਪੌਜ਼ਟਿਵ ਕੇਸ ਦੇ ਘਰ ਅਤੇ ਆਲੇ ਦੁਆਲੇ ਦੇ ਘਰਾਂ ਵਿੱਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਵੀ ਕਰਵਾਈ ਜਾ ਰਹੀ ਹੈ।
ਡਾ. ਮਲਹੋਤਰਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਕੋਵਿਡ ਤੋਂ ਠੀਕ ਹੋਣ ਤੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚੋਂ 2 ਅਤੇ ਕੋਵਿਡ ਕੇਅਰ ਸੈਂਟਰ ਤੋਂ ਇੱਕ ਮਰੀਜ਼ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਆ ਰਹੇ ਯਾਤਰੀ ਜੋ ਕਿ ਸਰਕਾਰੀ ਕੁਆਰਨਟੀਨ ਫੈਸੀਲਿਟੀ/ਹੋਟਲ/ਗੁਰਦੁਆਰਾ ਸਾਹਿਬ ਵਿੱਚ ਰਹਿ ਰਹੇ ਹਨ ਅਤੇ ਬਾਹਰੀ ਰਾਜਾਂ ਤੋਂ ਆ ਰਹੇ ਵਿਅਕਤੀ ਜੋ ਕਿ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿ ਰਹੇ ਹਨ, ਸਿਹਤ ਵਿਭਾਗ ਦੀਆਂ ਆਰ.ਆਰ.ਟੀ ਟੀਮਾਂ ਵਲੋਂ ਉਨ੍ਹਾਂ ਦੀ ਸਮੇਂ ਸਮੇਂ ਸਿਹਤ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਬਹੁਤ ਸਾਰੇ ਲੋਕ ਜੋ ਕਿ ਘਰਾਂ ਵਿਚ ਇਕਾਂਤਵਾਸ (ਕੁਆਰਨਟੀਨ) ਕੀਤੇ ਗਏ ਹਨ, ਉਹ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਬਾਹਰ ਘੁੰਮ ਰਹੇ ਹਨ ਅਤੇ ਕਈਆਂ ਵੱਲੋਂ ਘਰਾਂ ਦੇ ਬਾਹਰ ਲੱਗੇ ਘਰ ’ਚ ਇਕਾਂਤਵਾਸ ਦੇ ਸਟਿੱਕਰ ਫਾੜੇ ਜਾ ਰਹੇ ਹਨ।ਜਿਸ ਦਾ ਸਖ਼ਤ ਨੋਟਿਸ ਲੈਂਦੇ ਹੋਏ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਉਨ੍ਹਾਂ ਦੀਆਂ ਟੀਮਾਂ ਨੂੰ ਅਜਿਹਾ ਕੁੱਝ ਜਾਂਚ ਦੌਰਾਨ ਮਿਲਦਾ ਹੈ ਤਾਂ ਉਹ ਉਸ ਦੀ ਸੂਚਨਾ ਤੁਰੰਤ ਨਾਲ ਲਗਦੇ ਸਬੰਧਤ ਥਾਣੇ ਵਿੱਚ ਦੇਣ ਤਾਂ ਜੋ ਅਜਿਹੇ ਵਿਅਕਤੀਆਂ ਵਿਰੁੱਧ ਐਕਟ ਅਨੁਸਾਰ ਕਾਰਵਾਈ ਕੀਤੀ ਜਾ ਸਕੇ ਅਤੇ ਜੁਰਮਾਨੇ ਕੀਤੇ ਜਾ ਸਕਣ।
ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 558 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਉਨਾਂ ਕਿਹਾ ਕਿ ਹੁਣ ਤੱਕ ਜਿਲ੍ਹੇ ਵਿੱਚ ਕੋਵਿਡ ਜਾਂਚ ਸਬੰਧੀ 23530 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ 337 ਕੋਵਿਡ ਪੌਜ਼ਟਿਵ, 21966 ਨੈਗੇਟਿਵ ਅਤੇ 1183 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿਚੋਂ 9 ਪੌਜ਼ਟਿਵ ਦੀ ਮੌਤ ਹੋ ਚੁੱਕੀ ਹੈ 162 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 166 ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media