Tuesday, October 13, 2026

ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਘਰਾਂ ‘ਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਇਸ ਦੀ ਚੇਨ ਬਣਨ ਨਾ ਦੇਣ

ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਨਿਰਦੇਸ਼ ਉਤੇ ਇਸਤਰੀ ਤੇ ਬਾਲ ਸਿੱਖਿਆ ਵਿਭਾਗ ਨੇ ਜਿਲ੍ਹਾ ਪ੍ਰੋਗਰਾਮ ਅਫਸਰ ਨਰਿੰਦਰ ਸਿੰਘ ਪੰਨੂੰ ਦੀ ਅਗਵਾਈ ਹੇਠ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਯੋਧੇ ਬਣਨ ਲਈ ਪ੍ਰੇਰਿਤ ਕੀਤਾ ਗਿਆ।
          ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਨੂੰ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 1782 ਆਂਗਨਵਾੜੀ ਵਰਕਰ ਅਤੇ 1621 ਆਂਗਨਵਾੜੀ ਹੈਲਪਰਾਂ ਵੱਲੋਂ ਅੱਜ ਅੱਜ ਘਰ-ਘਰ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਅਤੇ ਕੋਵਾ ਐਪ ਸਬੰਧੀ ਜਾਣਕਾਰੀ ਦਿੱਤੀ ਗਈ।
             ਉਨਾਂ ਦੱਸਿਆ ਕਿ ਆਂਗਨਵਾੜੀ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਨਾਮ ਦੀ ਇਸ ਬਿਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਆਪਣੇ ਹੱਥਾਂ ਨੂੰ ਸਾਬਨ ਨਾਲ ਸਾਫ਼ ਕਰਨਾ ਅਤੇ ਫਲ ਅਤੇ ਸਬਜ਼ੀਆਂ ਆਦਿ ਨੂੰ ਚੰਗੀ ਤਰ੍ਹਾਂ ਧੋਣ ਤੋਂ ਬਾਅਦ ਹੀ ਵਰਤੋਂ ਵਿੱਚ ਲਿਆਉਣ ਸਬੰਧੀ ਵਿਸਥਾਰ ਨਾਲ ਸਮਝਾਇਆ ਗਿਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …