Friday, July 10, 2026

ਯੂਨੀਵਰਸਿਟੀ ਵਿਖੇ ਸਵੈ-ਰੁਜਗਾਰ ਕੋਰਸਾਂ ਲਈ ਦਾਖਲਾ 31 ਜੁਲਾਈ ਤੱਕ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2020-21 ਦੌਰਾਨ ਲੜਕੀਆਂ ਲਈ ਇਕ ਸਾਲ ਦੇ ਕੋਰਸ ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ, ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਅਤੇ ਛੇ ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਕੰਟਿੰਗ ਐਂਡ ਟੇਲਰਿੰਗ ਸ਼ੁਰੂ ਕੀਤੇ ਜਾ ਰਹੇ ਹਨ।
             ਲੜਕੇ ਅਤੇ ਲੜਕੀਆਂ ਲਈ ਇਕ ਸਾਲਾ ਡਿਪਲੋਮਾ ਇੰਨ ਗ੍ਰਾਫਿਕਸ ਅਤੇ ਛੇ ਮਹੀਨੇ ਸਰਟੀਫਿਕੇਟ ਕੋਰਸ ਇੰਨ ਵੈੱਬ ਡਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਵੈੱਬ ਸਿਜ਼ਾਈਨਿੰਗ, ਸਰਟੀਫਿਕੇਟ ਕੋਰਸ ਇੰਨ ਆਟੋਡੈਕਸ ਅਤੇ ਰੀਵੀਟ ਮਾਡਲਿੰਗ, ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲ ਅਤੇ ਅਤੇ ਛੇ ਮਹੀਨੇ ਦਾ ਟ੍ਰੇਨਿੰਗ ਪ੍ਰੋਗਰਾਮ ਇੰਨ ਆਈਲੈਟਸ ਮੌਜੂਦਾ ਅਕਾਦਮਿਕ ਸੈਸ਼ਨ 2020-21 ਤੋਂ ਸ਼ੁਰੂ ਕੀਤੇ ਹਨ।
ਕੋਰਸ/ਡਿਪਲੋਮਿਆਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਮਿਤੀ 31 ਜੁਲਾਈ 2020 ਤੱਕ ਆਨਲਾਈਨ
ਰਜਿਸਟ੍ਰੇਸ਼ਨ ਯੂਨੀਵਰਸਿਟੀ ਵੈੱਬਸਾਈਟ www.gndu.ac.in/lifelong/default.aspx ਤੇ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ
ਯੂਨੀਵਰਸਿਟੀ ਵੈੱਬਸਾਈਟ www.gndu.ac.in ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …