ਲੌਂਗੋਵਾਲ, 4 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਤਿਹਾਸਕ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਨਿਲਾਮ ਕਰਨ ਦੇ ਫੇਸਲੇ ਤੋਂ ਨਿਰਾਸ਼ ਹੋ ਕੇ
ਥਰਮਲ ਅੱਗੇ ਖੁਦਕੁਸ਼ੀ ਕਰ ਚੁੱਕੇ ਕਿਸਾਨ ਜੋਗਿੰਦਰ ਸਿੰਘ ਦੇ ਘਰ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।
ਉਨ੍ਹਾਂ ਕਿਹਾ ਕਿ ਖੁਦਕੁਸ਼ੀ ਕਰ ਚੁੱਕੇ ਜੋਗਿੰਦਰ ਸਿੰਘ ਚੀਮਾਂ ਸਾਹਿਬ ਵਲੋਂ ਹੱਥ ਵਿੱਚ ਤਖ਼ਤੀ ਫੜ ਕੇ `ਗੁਰੂ ਨਾਨਕ ਦੇਵ ਇਤਿਹਾਸਕ ਥਰਮਲ ਪਲਾਂਟ ਦੀ ਸ਼ਾਨ ਹੈ, ਮੈਂ ਇਸ ਨੂੰ ਵੇਚਣ ਤੋਂ ਰੋਕਣ ਲਈ ਕਰਦਾ ਹਾਂ ਜ਼ਿੰਦ ਕੁਰਬਾਨ` ਦੀਆਂ ਭਾਵਨਾਵਾਂ ਦਰਸਾਉਂਦੀ ਹਨ ਕਿ ਥਰਮਲ ਪਲਾਂਟ ਨਾਲ ਸਾਡੇ ਪੰਜਾਬੀਆਂ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਉਨਾਂ ਕਿਹਾ ਕਿ ਜੋਗਿੰਦਰ ਸਿੰਘ ਦੀ ਮੌਤ ਦੀ ਜਿੰਮੇਵਾਰ ਸਿਰਫ਼ ਤੇ ਸਿਰਫ਼ ਕਾਂਗਰਸ ਸਰਕਾਰ ਹੈ।ਜਿਸ ਨੇ ਅਜਿਹਾ ਬੱਜ਼ਰ ਗੁਨਾਹ ਕਰਕੇ ਸਾਡੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਕਿਸਾਨ ਜੋਗਿੰਦਰ ਸਿੰਘ ਦੇ ਪਰਿਵਾਰ ਨੂੰ ਇਨਸ਼ਾਫ ਦਿਵਾਉਣ ਲਈ ਮੌਜੂਦਾ ਕਾਂਗਰਸ ਸਰਕਾਰ ਨਾਲ ਸ਼੍ਰੋਮਣੀ ਅਕਾਲੀ ਦਲ ਹਰ ਤਰ੍ਹਾਂ ਦੀ ਲੜਾਈ ਲੜੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media