ਕਪੂਰਥਲਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਸੱਤਪਾਲ ਬੰਗੜ ਸਾਬਕਾ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫਗਵਾੜਾ ਵਿਖੇ
ਦਿਹਾਂਤ ਹੋ ਗਿਆ ਸੀ।ਸਥਾਨਕ ਸ਼ਮਸ਼ਾਨ ਘਾਟ ਬੰਗਾ ਰੋਡ ਫਗਵਾੜਾ ਵਿਖੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੇ ਸਪੁੱਤਰ ਵਿਸ਼ਾਲ ਬੰਗੜ ਵੱਲੋਂ ਦਿੱਤੀ ਗਈ।ਉਨ੍ਹਾਂ ਦੀ ਸਪੁੱਤਰੀ ਸ਼੍ਰੀਮਤੀ ਡੇਜ਼ੀ ਬੰਗੜ ਸਿਵਲ ਜੱਜ ਅਤੇ ਦਾਮਾਦ ਮਾਨਵ ਸਿਵਲ ਜੱਜ ਜੋ ਕਿ ਰੂਪਨਗਰ ਵਿਖੇ ਜੱਜ ਸਾਹਿਬਾਨ ਹਨ ਵੀ ਹਾਜ਼ਰ ਸਨ।ਇਸ ਸਮੇਂ ਮਾਣਯੋਗ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਮਾਣਯੋਗ ਹਾਈਕੋਰਟ ਦੇ ਜੱਜ ਸਾਹਿਬਾਨ ਵੱਲੋਂ ਕਿਸ਼ੋਰ ਕੁਮਾਰ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ।
ਸੈਸ਼ਨ ਡਵੀਜ਼ਨ ਕਪੂਰਥਲਾ ਦੇ ਸਮੂਹ ਜੂਡੀਸ਼ੀਅਲ ਅਫਸਰ ਸਾਹਿਬਾਨ ਵੱਲੋਂ ਰਾਮ ਕੁਮਾਰ ਸਿੰਗਲਾ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਅਤੇ ਸਮੂਹ ਜੁਡੀਸ਼ੀਅਲ ਅਫਸਰਾਨ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਜਸਪਾਲ ਵਰਮਾ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਵੱਲੋਂ ਸ਼ਰਧਾਂਜਲੀ ਦਿੱਤੀ ਗਈ।ਪੁਲਿਸ ਦੀ ਟੁੱਕੜੀ ਵੱਲੋਂ ਸਲਾਮੀ ਦਿੱਤੀ ਗਈ ਅਤੇ ਮੋਨ ਧਾਰਨ ਕੀਤਾ ਗਿਆ। ਸ਼੍ਰੀਮਤੀ ਪਰਮਜੀਤ ਕੌਰ ਧਰਮਪਤਨੀ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਸ਼੍ਰੀਮਤੀ ਰਾਜਵਿੰਦਰ ਕੌਰ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਰਮਨ ਕੁਮਾਰ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਜਤਿੰਦਰ ਪਾਲ ਸਿੰਘ ਖੁਰਮੀ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ, ਸ਼੍ਰੀਮਤੀ ਜਸਬੀਰ ਕੌਰ ਸਿਵਲ ਜੱਜ (ਸੀਨੀਅਰ ਡਵੀਜ਼ਨ), ਕਪੂਰਥਲਾ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ, ਸ਼੍ਰੀਮਤੀ ਮੋਨਿਕਾ ਲਾਂਬਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਪੂਰਥਲਾ, ਸ਼੍ਰੀਮਤੀ ਪ੍ਰਿਯੰਕਾ ਸ਼ਰਮਾ ਸਿਵਲ ਜੱਜ (ਜੂ.ਡੀ) ਕਪੂਰਥਲਾ, ਮਿਸ ਪੂਨਮ ਕਸ਼ਯਪ ਸਿਵਲ ਜੱਜ (ਜੂ.ਡੀ), ਕਪੂਰਥਲਾ, ਸੁਖਵਿੰਦਰ ਸਿੰਘ, ਐਸ.ਡੀ.ਜੇ.ਐਮ, ਫਗਵਾੜਾ, ਜਾਗਇੰਦਰ ਸਿੰਘ, ਸਿਵਲ ਜੱਜ (ਜੂ.ਡੀ), ਫਗਵਾੜਾ, ਜਸਵੰਤ ਪਾਲ, ਰਾਮ ਕ੍ਰਿਸ਼ਨ, ਧਰਮ ਚੰਦ, ਕੁਲਦੀਪ ਕੁਮਾਰ ਸੱਭਰਵਾਲ, ਸੰਤੋਖ ਲਾਲ ਵਿਰਦੀ, ਸੋਢੀ ਰਾਮ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Punjab Post Daily Online Newspaper & Print Media