Tuesday, November 24, 2026

ਕੋਵਿਡ 19 – ਸਰੀਰਕ ਤੰਦਰੁਸਤੀ ਲਈ ਜਾਗਰੂਕਤਾ ਫੈਲਾਉਣ ’ਤੇ ਡਾ. ਵਰਿਆਮ ਸਿੰਘ ਦਾ ਸਨਮਾਨ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਾ. ਕੁੰਦਨ ਸਿੰਘ ਮੈਮੋਰੀਅਲ ਹੋਮਿਓਪੈਥਿਕ ਹਸਪਤਾਲ ਦੇ ਡਾ. ਵਰਿਆਮ ਸਿੰਘ ਖਹਿਰਾ ਵੱਲੋਂ ਕੋਰੋਨਾ ਦੌਰਾਨ ਲੋਕਾਂ ਨੂੰ ਸਰੀਰਕ ਤੰਦਰੁਸਤੀ ਲਈ ਜਾਗਰੂਕ ਕਰਨ ਦੀ ਸੇਵਾ ਬਦਲੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਡਾ. ਵਰਿਆਮ ਸਿੰਘ ਖਹਿਰਾ ਹੋਮਿਓਪੈਥਿਕ ਡਾਕਟਰ ਵਜੋਂ ਸੇਵਾ ਕਰ ਰਹੇ ਹਨ ਅਤੇ ਉਹ ਵਿਸ਼ੇਸ਼ ਤੌਰ ’ਤੇ ਮਾਰੂ ਰੋਗਾਂ ਤੋਂ ਬਚਣ ਲਈ ਪ੍ਰੇਰਣਾ ਦੇ ਰਹੇ ਹਨ। ਡਾ. ਰੂਪ ਸਿੰਘ ਨੇ ਡਾ. ਖਹਿਰਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਾ ਦੇਹੀ ਦੀ ਸਾਂਭ-ਸੰਭਾਲ ਕਰਨਾ ਸਭ ਦੀ ਪਹਿਲ ਹੋਣੀ ਚਾਹੀਦੀ ਹੈ।ਇਸ ਡਾ. ਖਹਿਰਾ ਵਲੋਂ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਣ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਹੋਮਿਓਪੈਥਿਕ ਦਵਾਈ ਦਿੱਤੀ ਗਈ।
          ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …