Saturday, September 21, 2024

ਪਾਕਿਸਤਾਨ ਹਾਦਸੇ ’ਚ ਮਾਰੇ ਗਏ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਖੇ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪਰਤ

ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ ਹੋਣ ਨਾਲ ਮਾਰੇ ਗਏ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਸ ਸਬੰਧੀ ਵਿਚ ਸ਼ੋਕ ਇਕੱਤਰਤਾ ਦੌਰਾਨ ਚਲਾਣਾ ਕਰ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਹੋਏ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪਾਕਿਸਤਾਨ ਅੰਦਰ ਵੱਸਦੇ ਸਿੱਖਾਂ ਦਾ ਹਾਦਸੇ ਦੌਰਾਨ ਅਕਾਲ ਚਲਾਣਾ ਬੇਹੱਦ ਦੁੱਖਮਈ ਹੈ।ਇਸ ਹਾਦਸੇ ਨੇ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮ੍ਰਿਤਕ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਰੱਖਦੀ ਹੈ।ਭਾਈ ਮਹਿਤਾ ਨੇ ਕਿਹਾ ਕਿ ਮ੍ਰਿਤਕਾਂ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਇਆ ਜਾਵੇਗਾ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਚਲਾਣਾ ਕਰ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।
                     ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਮੁਖਤਾਰ ਸਿੰਘ ਚੀਮਾ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ ਚਿੱਟਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਇੰਚਾਰਜ ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਗੁਰਨਾਮ ਸਿੰਘ, ਨਿਰਵੈਲ ਸਿੰਘ, ਸੁਖਬੀਰ ਸਿੰਘ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …