Saturday, September 21, 2024

ਵਿਧਾਇਕ ਵਿੱਜ ਵੱਲੋਂ ਪਿੰਡ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਕੀਤਾ ਨਿਰੀਖਣ

ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵੱਲੋਂ ਪਿੰਡ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਦੋਰਾ ਕਰਕੇ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ।ਲੋਕਾਂ ਨੂੰ ਅਪੀਲ ਕਰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮੁਕਤ ਪੰਜਾਬ ਬਣਾਉਂਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ।ਸਾਡੀ ਸਾਰਿਆਂ ਦੀ ਜਿਮ੍ਹੇਵਾਰੀ ਬਣਦੀ ਹੈ ਕਿ ਅਸੀਂ ਆਪਣਾ ਸਹਿਯੋਗ ਦਈਏ ਅਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।
              ਵਿਧਾਇਕ ਵਿੱਜ ਨੇ ਦੱਸਿਆ ਕਿ ਮਿਰਜਾਪੁਰ ਵਿਖੇ ਅੱਜ ਉਨ੍ਹਾਂ ਦਾ ਵਿਸ਼ੇਸ਼ ਦੌਰਾ ਸੀ।ਜਿਸ ਅਧੀਨ ਉਨ੍ਹਾਂ ਵੱਲੋਂ ਮਿਰਜਾਪੁਰ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਸਟੇਡੀਅਮ ਦਾ ਨਿਰੀਖਣ ਕੀਤਾ ਗਿਆ ਹੈ।ਸਟੇਡੀਅਮ ਵਿੱਚ ਮਿੰਨੀ ਜਿਮਨੇਜੀਅਮ ਵੀ ਬਣਾਇਆ ਜਾਵੇਗਾ।ਇਸ ਤੋਂ ਇਲਾਵਾ ਖੇਤਰ ਦੇ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਕਬੱਡੀ, ਬਾਲੀਵਾਲ ਅਤੇ ਹੋਰ ਖੇਡਾਂ ਲਈ ਖੇਡਾਂ ਦਾ ਸਾਮਾਨ ਵੀ ਉਪਲੱਬਧ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਖੇ ਵਧੀਆ ਟਰੈਕ ਬਣਾਇਆ ਜਾਵੇਗਾ ਅਤੇ ਲਾਇਟਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਲਈ ਨੋਜਵਾਨਾਂ ਨੂੰ ਪੂਰੀ ਤਰ੍ਹਾਂ ਨਾਲ ਤੰਦਰੁਸਤ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪਿੰਡ ਵਿੱਚ ਕ੍ਰਿਕੇਟ ਖੇਡ ਸਟੇਡੀਅਮ ਵੀ ਬਣਾਇਆ ਜਾਵੇਗਾ।ਇਨ੍ਹਾਂ ਕਾਰਜਾਂ ਲਈ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸੁਨੀਲ ਜਾਖੜ ਪ੍ਰਧਾਨ ਪ੍ਰਦੇਸ ਕਾਂਗਰਸ ਦਾ ਧੰਨਵਾਦ ਕੀਤਾ।
                ਇਸ ਮੋਕੇ ਆਸੀਸ ਵਿੱਜ, ਸਰਪੰਚ ਸੁਦੇਸ ਪਿੰਕੀ, ਸ਼ਕਤੀ, ਸੁਖਦੇਵ, ਰਛਪਾਲ, ਪਰਸ਼ੋਤਮ, ਬੀ.ਡੀ.ਓ ਹਰਪ੍ਰੀਤ ਸਿੰਘ ਅਤੇ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …