Saturday, September 21, 2024

ਪੁਲਿਸ ਵਲੋਂ ਅਧਿਆਪਕਾਂ ‘ਤੇ ਪਰਚਾ ਦਰਜ਼ ਕੀਤੇ ਜਾਣ ਦੀ ਨਿਖੇਧੀ

ਲੌਂਗੋਵਾਲ, 6 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ, ਸੂਬਾ ਜਨਰਲ ਸਕੱਤਰ ਸਰਵਣ ਔਜਲਾ, ਜਿਲ੍ਹਾ ਸੰਗਰੂਰ ਪ੍ਰਧਾਨ ਬਲਬੀਰ ਲੌਂਗੋਵਾਲ, ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੋਰੋਨਾ ਦੀ ਆੜ ਵਿੱਚ ਆਪਣੇ ਰੁਜਗਾਰ ਦੀ ਹੱਕੀ ਮੰਗ ਵਾਸਤੇ ਸਿਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਵੱਲ ਮਾਰਚ ਕਰਨ ਵਾਲੇ ਬੇਰੁਜ਼ਗਾਰ ਡੀ.ਪੀ.ਈ ਅਧਿਆਪਕਾਂ ‘ਤੇ ਪੁਲਿਸ ਵੱਲੋਂ ਪਰਚਾ ਦਰਜ ਕੀਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਕਤ ਆਗੂਆਂ ਨੇ ਕਿਹਾ ਕਿ ਮਾਸਕ ਨਾ ਪਹਿਨਣ ਅਤੇ ਸਰੀਰਕ ਦੂਰੀ ਨਾ ਬਣਾ ਕੇ ਰੱਖਣ ਦੇ ਦੋਸ਼ ਦੀ ਆੜ ਵਿੱਚ ਇਹ ਪਰਚੇ ਹੱਕੀ ਆਵਾਜ਼ ਦਬਾਉਣ ਵਾਸਤੇ ਦਰਜ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪੂਰੇ ਰਾਜ ਵਿਚ ਹਾਕਮਾਂ ਵਲੋਂ ਸੰਘਰਸ਼ਾਂ ਨੂੰ ਨੱਪਣ ਲਈ ਇਹ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ।ਉਨ੍ਹਾਂ ਤੁਰੰਤ ਇਹ ਪਰਚਾ ਰੱਦ ਕਰਨ ਦੀ ਮੰਗ ਕੀਤੀ ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …