Wednesday, May 27, 2026

ਜਿਲ੍ਹੇ ‘ਚ ਮੰਗਲਵਾਰ 6 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਜ਼ਿਲ੍ਹੇ ‘ਚ ਕੋਵਿਡ-19 ਤਹਿਤ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ ਅੱਜ 6 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂਕਿ ਹੁਣ 594 ਸੈਂਪਲ ਬਕਾਇਆ ਹਨ।ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਅੰਦਰੋਂ 175 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ 140 ਮਾਮਲੇ ਸਾਹਮਣੇ ਆਏ ਹਨ, ਜਿੰਨ੍ਹਾਂ ਵਿੱਚੋਂ 127 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ, ਜਦੋਂਕਿ 12 ਕੇਸ ਇਸ ਵੇਲੇ ਐਕਟਿਵ ਚੁੱਲ ਰਹੇ ਹਨ।ਕੋਰੋਨਾ ਨਾਲ ਜ਼ਿਲ੍ਹੇ `ਚ ਇੱਕ ਮੌਤ ਵੀ ਹੋ ਚੁੱਕੀ ਹੈ।ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਭਰ ‘ਚ ਹੁਣ ਤੱਕ 10004 ਵਿਅਕਤੀਆਂ ਦੀ ਸੈਂਪਲਿੰਗ ਹੋ ਚੁੱਕੀ ਹੈ, ਜਿਸ ਵਿੱਚੋਂ 9270 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …