ਸਮਰਾਲਾ, 8 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਮਿਸ਼ਨ ਫਤਹਿ’ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਐਨ.ਸੀ.ਸੀ-4 ਪੰਜਾਬ ਏਅਰ ਸੁਕੈਡਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਾਦਾ ਸਮਾਗਮ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਨ.ਸੀ.ਸੀ ਅਫਸਰ ਵਿਨੋਦ ਰਾਵਲ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਆਮ ਲੋਕਾਂ ਨੂੰ ਕੋਰੋਨਾ ਬਿਮਾਰੀ ਤੋਂ ਬਚਾ ਲਈ ਓਪਾਅ ਦੱਸੇ ਗਏ।ਸਕੂਲ ਪ੍ਰਿਸੀਪਲ ਦਵਿੰਦਰ ਸਿੰਘ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਤੇ ਪੰਜਾਬ ਸਰਕਾਰ ਦੇ ਉਦਮ ਸਦਕਾ ਇਸ ਦੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਇਸ ਮਹਾਂਮਾਰੀ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਖਾਤਮੇ ਲਈ ‘ਮਿਸ਼ਨ ਫਤਹਿ’ ਦਾ ਅਗਾਜ਼ ਕਰਕੇ ਇਸ ਨੂੰ ਜੜ੍ਹੋ ਪੁੱਟਣ ਦਾ ਨਿਸ਼ਾਨਾ ਮਿਥਿਆ ਹੈ।ਉਸ ਸਬੰਧੀ ਪੰਜਾਬ ‘ਚ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਸੈਮੀਨਾਰ ਲਗਾਏੇ ਜਾ ਰਹੇ ਹਨ।ਸਮਾਗਮ ਦੌਰਾਨ ਕੋਰੋਨਾ ਬਿਮਾਰੀ ਦੇ ਬਚਾਅ ਲਈ ਕਈ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਰੱਖੇ ਜਿਨ੍ਹਾਂ ਵਿੱਚ ਅਮਰ ਨਾਥ ਟਾਗਰਾ ਸਾਬਕਾ ਐਮ.ਸੀ, ਰਾਜੀਵ ਰਤਨ ਲੈਕ: ਕਮਿਸਟਰੀ, ਜਸਵਿੰਦਰ ਸਿੰਘ ਐਸ.ਐਸ ਮਾਸਟਰ, ਵਰਿੰਦਰ ਢਿੱਲੋਂ ਨੇ ਆਪਣੇ ਵਿਚਾਰ ਰੱਖੇ।
ਇਸ ਮੌਕੇ ਸ੍ਰੀਮਤੀ ਦਿਲਪ੍ਰੀਤ ਕੌਰ ਕੰਪਿਊਟਰ ਟੀਚਰ, ਬਲਰਾਜ ਸਿੰਘ, ਧਰਮਪਾਲ ਸਿੰਘ, ਪਵਨ ਕੁਮਾਰ, ਰਾਜਿੰਦਰ ਸਿੰਘ ਆਦਿ ਹਾਜਰ ਸਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …