ਬਟਾਲਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਬਟਾਲਾ ਬਲਵਿੰਦਰ ਸਿੰਘ ਨੇ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਖਤਰੇ ਨੂੰ ਦੇਖਦੇ ਹੋਏ ਆਪਣੇ ਘਰ ਤੋਂ ਬੇਲੋੜਾ ਬਾਹਰ ਨਾ ਨਿਕਲਣ।ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।ਜਿਸ ਨੂੰ ਮੁੱਖ ਰੱਖਦੇ ਹੋਏ ਸਾਵਧਾਨੀ ਵਰਤਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜੇਕਰ ਮਜ਼ਬੂਰੀ ਵੱਸ ਘਰ ਤੋਂ ਬਾਹਰ ਜਾਣਾ ਵੀ ਪਵੇ ਤਾਂ ਮੂੰਹ ਉਪਰ ਮਾਸਕ ਜਰੂਰ ਲਗਾਇਆ ਜਾਵੇ ਅਤੇ ਭੀੜ ਵਾਲੀਆਂ ਥਾਵਾਂ ਉਪਰ ਜਾਣ ਤੋਂ ਬਿਲਕੁੱਲ ਗੁਰੇਜ਼ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਰੱਖੀ ਜਾਵੇ ਅਤੇ ਜਨਤਕ ਥਾਵਾਂ ਉਪਰ ਬਿਲਕੁੱਲ ਨਾ ਥੁੱਕਿਆ ਜਾਵੇ।ਉਨ੍ਹਾਂ ਕਿਹਾ ਕਿ ਵਾਰ-ਵਾਰ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਸਾਫ਼ ਕੀਤਾ ਜਾਵੇ।
ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਕੋਰਨਾ ਅਜੇ ਖਤਮ ਨਹੀਂ ਹੋਇਆ ਹੈ, ਸਗੋਂ ਇਸ ਦੇ ਪੀੜ੍ਹਤਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ, ਇਸ ਲਈ ਸਾਰਿਆਂ ਨੂੰ ਹੋਰ ਚੌਕਸ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਸ ਨਾਮੁਰਾਦ ਬਿਮਾਰੀ ਤੋਂ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ।ਉਨ੍ਹਾਂ ਦੁਕਾਨਦਾਰਾਂ ਅਤੇ ਕਾਰੋਬਾਰੀ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ।ਉਨ੍ਹਾਂ ਦੱਸਿਆ ਕਿ ਕੋਰੋਨਾ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਵਲੋਂ ਮਿਸ਼ਨ ਫ਼ਤਹਿ ਚਲਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਸ਼ਨ ਫ਼ਤਹਿ ਦਾ ਹਿੱਸਾ ਬਣ ਕੇ ਕੋਰੋਨਾ ਉਪਰ ਫ਼ਤਹਿ ਹਾਸਲ ਕਰਨੀ ਚਾਹੀਦੀ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …