Sunday, February 22, 2026

ਪਟਿਆਲਾ ਜਿਲ੍ਹੇ ’ਚ ਚਾਰ ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਕੋਵਿਡ ਕੇਅਰ ਸੈਂਟਰ ਤੋਂ ਤਿੰਨ ਮਰੀਜ਼ਾ ਨੂੰ ਛੁੱਟੀ ਦੇ ਕੇ ਭੇਜਿਆ ਘਰ – ਡਾ. ਮਲਹੋਤਰਾ

ਪਟਿਆਲਾ 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜਿਲ੍ਹੇ ਵਿਚ ਚਾਰ ਕੋਵਿਡ ਪੌਜ਼ਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 103 ਰਿਪੋਰਟਾਂ ਵਿਚੋਂ 100 ਕੋਵਿਡ ਨੈਗੇਟਿਵ ਅਤੇ ਤਿੰਨ ਕੋਵਿਡ ਪੌਜ਼ਟਿਵ ਪਾਏ ਗਏ ਹਨ ਅਤੇ ਇੱਕ ਕੋਵਿਡ ਕੇਸ ਦੀ ਸੂਚਨਾ ਪੀ.ਜੀ.ਆਈ ਚੰਡੀਗੜ੍ਹ ਤੋਂ ਪ੍ਰਾਪਤ ਹੋਈ ਹੈ।ਪੌਜ਼ਟਿਵ ਕੇਸਾਂ ਵਿਚੋਂ ਤਿੰਨ ਪਟਿਆਲਾ ਸ਼ਹਿਰ ਅਤੇ ਇੱਕ ਸਮਾਣਾ ਸਬੰਧਤ ਹਨ।ਪੌਜ਼ਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਦੀ ਐਮ.ਬੀ.ਬੀ.ਐਸ ਦੀ ਇੱਕ ਇੰਟਰਨਜ ਉਮਰ 23 ਸਾਲ ਫਲੂ ਟਾਈਪ ਲੱਛਣ ਹੋਣ ਅਤੇ ਲਹੌਰੀ ਗੇਟ ਦਾ ਰਹਿਣ ਵਾਲਾ 49 ਸਾਲਾ ਪੁਰਸ਼ ਓ.ਪੀ.ਡੀ ਵਿੱਚ ਆਉਣ ਤੇ ਕੋਵਿਡ ਸਬੰਧੀ ਲਏ ਸੈਂਪਲ ਵਿਚ ਕੋਵਿਡ ਪੌਜ਼ਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸਮਾਣਾ ਦੀ ਰਹਿਣ ਵਾਲੀ 75 ਸਾਲਾ ਔਰਤ ਜੋ ਕਿ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੈ, ਦੀ ਵੀ ਕੋਵਿਡ ਜਾਂਚ ਪਜ਼ਟਿਵ ਪਾਈ ਗਈ ਹੈ।ਪਟਿਆਲਾ ਦੇ ਪੁਰਾਣਾ ਬਿਸ਼ਨ ਨਗਰ ਦਾ ਰਹਿਣ ਵਾਲਾ 36 ਸਾਲਾ ਨੌਜਵਾਨ ਜੋ ਕਿ ਪੀ.ਜੀ.ਆਈ ਚੰਡੀਗੜ੍ਹ ਵਿਖੇ ਦਾਖਲ ਹੈ, ਦੀ ਵੀ ਕੋਵਿਡ ਜਾਂਚ ਪੌਜਟਿਵ ਪਾਈ ਗਈ ਹੈ ਜਿਸ ਦੀ ਸੂਚਨਾ ਪੀ.ਜੀ.ਆਈ ਚੰਡੀਗੜ੍ਹ ਤੋਂ ਪ੍ਰਾਪਤ ਹੋਈ ਹੈ।ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪੌਜ਼ਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡ ਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫ਼ਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
                  ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਵਿਸ਼ਵ ਸਿਹਤ ਸੰਗਠਨ ਦੇ ਕੰਸਲਟੈਂਟ ਡਾ. ਨਵਨੀਤ ਵਲੋਂ ਜਿਆਦਾ ਪ੍ਰਭਾਵਤ ਏਰੀਏ ਤੋਪਖ਼ਾਨਾ ਮੋੜ ਅਤੇ ਧੀਰੂ ਕੀ ਮਾਜਰੀ ਦਾ ਦੌਰਾ ਕੀਤਾ ਗਿਆ ਅਤੇ ਜ਼ਿਲ੍ਹੇ ਦੀ ਟੈਕਨੀਕਲ ਕਮੇਟੀ ਵੱਲੋਂ ਲਏ ਫ਼ੈਸਲੇ ਅਨੁਸਾਰ ਧੀਰੂ ਕੀ ਮਾਜਰੀ ਅਤੇ ਪਿੰਡ ਲੁਹੰਡ ਵਿਚ ਜਿਆਦਾ ਪੌਜ਼ਟਿਵ ਕੇਸ ਆਉਣ ਤੇ ਉਥੇ ਲਗਾਏ ਮਾਈਕਰੋ ਕਨਟੈਨਮੈਂਟ ਜ਼ੋਨ ਦੀ ਮਿਆਦ ਵਧਾ ਦਿੱਤੀ ਗਈ ਹੈ।ਇਸ ਤੋਂ ਇਲਾਵਾ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦੋ ਸਟਾਫ਼ ਨਰਸਾਂ ਦੇ ਪੌਜ਼ਟਿਵ ਆਉਣ ‘ਤੇ ਹਸਪਤਾਲ ਦੇ ਕੁੱਝ ਏਰੀਏ ਨੂੰ ਸੀਲ ਕਰ ਦਿੱਤਾ ਗਿਆ ਸੀ, ਪਰ ਹਸਪਤਾਲ ਦੇ ਕਮਰਿਆਂ/ ਵਾਰਡ ਦੀ ਸ਼ੇਨੇਟਾਈਜੇਸ਼ਨ ਕਰਨ ਅਤੇ ਸੀਲ ਦਾ ਸਮਾਂ ਪੂਰਾ ਹੋਣ ‘ਤੇ ਹਸਪਤਾਲ ਵਿੱਚ ਆਮ ਵਾਂਗ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।ਡਾ. ਮਲਹੋਤਰਾ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਅੱਜ ਜਿਲ੍ਹਾ ਪਟਿਆਲਾ ਦੇ ਕੋਵਿਡ ਕੇਅਰ ਸੈਂਟਰ ਤੋਂ 3 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
                 ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 601 ਦੇ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਪੌਜ਼ਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਨ੍ਹਾਂ ਵਿਚੋਂ ਪੌਜ਼ਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ, ਲੇਬਰ, ਫਲੂ ਲੱਛਣਾਂ ਵਾਲੇ ਮਰੀਜ਼, ਟੀ.ਬੀ ਮਰੀਜ਼, ਸਿਹਤ ਵਿਭਾਗ ਦੇ ਫ਼ਰੰਟ ਲਾਈਨ ਵਰਕਰ, ਮੁਲਾਜ਼ਮ, ਪੌਜ਼ਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
              ਜਿਲ੍ਹੇ ਵਿੱਚ ਹੁਣ ਤੱਕ ਦੇ ਕੋਵਿਡ ਅੱਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤੱਕ ਜਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 26950 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ ਦੇ 440 ਕੋਵਿਡ ਪੌਜਟਿਵ, 25197 ਨੈਗੇਟਿਵ ਅਤੇ 1263 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿੱਚੋਂ 10 ਪੌਜ਼ਟਿਵ ਕੇਸ ਦੀ ਮੌਤ ਹੋ ਚੁੱਕੀ ਹੈ, 206 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 224 ਹੈ।ਪੌਜਟਿਵ ਕੇਸਾਂ ਵਿਚੋਂ 77 ਰਾਜਿੰਦਰਾ ਹਸਪਤਾਲ, 68 ਕੋਵਿਡ ਕੇਅਰ ਸੈਂਟਰ, 2 ਅੰਬਾਲਾ ਸਿਵਲ ਹਸਪਤਾਲ, 1 ਲੁਧਿਆਣਾ, 1 ਪੀ.ਜੀ.ਆਈ, 2 ਮਿਲਟਰੀ ਹਸਪਤਾਲ ਅਤੇ 73 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …