Wednesday, June 24, 2026

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ-2019 ’ਚ ਲਏ ਗਏ ਬੀ.ਐਡ/ ਐਮ.ਐਡ 3 ਸਾਲਾ ਸਮੈਸਟਰ-1 ਦੇ ਇਮਤਿਹਾਨ ’ਚ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਵਧੀਆ ਨਤੀਜ਼ਾ ਹਾਸਲ ਕਰਨ ਵਾਲੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
                   ਪ੍ਰਿੰ. ਡਾ. ਢਿੱਲੋਂ ਨੇ ਦੱਸਿਆ ਕਿ ਬੀ.ਐਡ/ ਐਮ.ਐਡ 3 ਸਾਲਾ (ਇੰਟੈਗਰੇਟਿਡ ਕੋਰਸ) ਸਮੈਸਟਰ-1 ਦੀ ਉਕਤ ਵਿਦਿਆਰਥਣ ਨੇ 600 ’ਚੋਂ 480 ਨੰਬਰਾਂ ਨਾਲ (80% ਅੰਕ ਹਾਸਲ) ਪਹਿਲਾ ਸਥਾਨ ਲਿਆ ਹੈ।ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਉਸ ਦੀ ਸਫ਼ਲਤਾ ’ਤੇ ਸ਼ੁਭ ਇਛਾਵਾਂ ਦਿੱਤੀਆਂ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …