Tuesday, November 24, 2026

ਸ਼ਹੀਦਾਂ ਦੀ ਯਾਦ ‘ਚ ਪੌਦੇ ਲਗਾ ਕੇ ਦਿੱਤੀ ਸ਼ਰਧਾਂਜਲੀ

ਸੁਨਾਮ/ ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪਿਛਲੇ ਦਿਨੀ ਲੱਦਾਖ ਦੀ ਗਲਵਾਨ ਵਾਦੀ ਵਿੱਚ ਚੀਨ ਨਾਲ ਝੜਪ ਵਿੱਚ ਸ਼ਹੀਦ ਹੋਏ ਪਿੰਡ ਤੋਲਾਵਾਲ ਦੇ ਗੁਰਵਿੰਦਰ ਸਿੰਘ ਤੇ ਉਨਾਂ ਦੇ ਸਾਥੀਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਪਿੰਡ ਸਤੌਜ ਦੇ ਡੇਰਾ ਬਾਬਾ ਰੀਮਾਣਾ ਵਿਖੇ ਨੌਜਵਾਨਾਂ ਵਲੋਂ ਉਹਨਾ ਦੀ ਯਾਦ ਵਿੱਚ ਪੌਦੇ ਲਗਾ ਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ।ਡੇਰੇ ਦੇ ਮੁੱਖੀ ਬਾਬਾ ਬਜਰੰਗ ਦਾਸ ਨੇ ਕਿਹਾ ਕਿ ਜੋ ਦੇਸ਼ ਦੇ ਲਈ ਕੁਰਬਾਨੀ ਕਰਦੇ ਹਨ ਉਹਨਾ ਨੂੰ ਲੋਕ ਰਹਿੰਦੀ ਦੁਨੀਆਂ ਤੱਕ ਯਾਦ ਕਰਦੇ ਹਨ।ਇਸ ਮੋਕੇ ਸੱਤੀ ਭੁੱਲਰ, ਨਰਿੰਦਰ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ ਤੇ ਰਾਹਤ ਫਾਊਡੇਸ਼ਨ ਪੰਜਾਬ ਦੇ ਮੈਂਬਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …