ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਪੂਰੇ
ਪੰਜਾਬ ਅੰਦਰ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਸਬਾ ਲੌਂਗੋਵਾਲ ਵਿਖੇ ਵੱਡੀ ਗਿਣਤੀ ‘ਚ ਅਕਾਲੀ ਵਰਕਰਾਂ ਵਲੋਂ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਕਾਕਾ ਨਵਇੰਦਰਪ੍ਰੀਤ ਸਿੰਘ ਲੌਗੋਂਵਾਲ ਬੱਸ ਸਟੈਂਡ ਵਿਖੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੁਰੀ ਤਰਾਂ ਤੰਗ ਆ ਚੁੱਕੇ ਹਨ।ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਨੀਲੇ ਕਾਰਡਧਾਰਕਾਂ ਦੇ ਨਾਮ ਕੱਟਣ ਅਤੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਇੱਕ ਮੈਂਬਰ ਪਿੱਛੇ 5 ਕਿੱਲੋ ਕਣਕ ਅਤੇ 1 ਕਿੱਲੋ ਦਾਲ ਦੀ ਮੁਫਤ ਵੰਡ ਨਾ ਕਰਨ ਦੇ ਵਿਰੋਧ ਵਿ ਚ ਮੌਜੂਦਾ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਪਰਮਜੀਤ ਸਿੰਘ ਜੱਸੇਕਾ, ਸਰਪੰਚ ਸੁਖਵਿੰਦਰ ਸਿੰਘ ਸਤੀਪੁਰਾ, ਬਿੰਦਰ ਸਿੰਘ ਠੇਕੇਦਾਰ, ਗੁਰਮੀਤ ਸਿੰਘ ਲੱਲੀ ਸ਼ੇਰੇ ਪੰਜਾਬ ਟੈਂਟ ਹਾਊਸ, ਜਸਵਿੰਦਰ ਸਿੰਘ ਲਿਬੜਾ, ਬਿੰਦਰ ਸਿੰਘ ਬਿੰਦੀ, ਬਾਬਾ ਕੁਲਵੰਤ ਸਿੰਘ ਕਾਂਤੀ, ਹਰਜੀਤ ਸਿੰਘ ਅਕਾਲੀ, ਜਥੇਦਾਰ ਮਹਿਮਾ ਸਿੰਘ, ਹਰਬੰਸ ਸਿੰਘ ਮੌੜ, ਗੁਰਤੇਜ ਸਿੰਘ ਜੈਦ, ਗੁਰਚਰਨ ਸਿੰਘ ਦਰਾਕਾ, ਜਥੇਦਾਰ ਛੱਜੂ ਸਿੰਘ, ਜਥੇਦਾਰ ਸੁਖਦੇਵ ਸਿੰਘ, ਦਰਸ਼ਨ ਸਿੰਘ ਮੰਡੇਰ ਆਦਿ ਮੌਜੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media