Tuesday, November 24, 2026

ਦਰਖਤ ਨਾਲ ਫਾਹਾ ਲਾ ਕੇ ਸਮਾਪਤ ਕੀਤੀ ਜੀਵਨ ਲੀਲਾ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਨੇੜਲੇ ਪਿੰਡ ਭੂੰਦੜ ਵਿਖੇ ਇੱਕ ਵਿਅਕਤੀ ਵਲੋਂ ਇੱਕ ਦਰਖਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਕੋਟਭਾਈ ਦੇ ਏ.ਐਸ.ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਬਾਰੇ ਜਾਣਕਾਰੀ ਮਿਲਣ ‘ਤੇ ਉਨਾਂ ਸਮੇਤ ਪੁਲਿਸ ਪਾਰਟੀ ਮੌਕੇ `ਤੇ ਜਾ ਕੇ ਦਰਖਤ ਨਾਲ ਲਟਕਦੀ ਲਾਸ਼ ਆਪਣੇ ਕਬਜੇ ਵਿੱਚ ਲੈ ਲਈ।ਫਾਹਾ ਲੈਣ ਵਾਲੇ ਵਿਅਕਤੀ ਦੀ ਪਛਾਣ ਜਗਜੀਤ ਸਿੰਘ ਵਾਸੀ ਕੋਠੇ ਸੰਧੂਆਂ ਵਾਲੇ ਅਬਲੂ (ਬਠਿੰਡਾ) ਵਜੋਂ ਹੋਈ ਹੈ, ਜੋ ਮਿਲਣ ਲਈ ਆਪਣੀ ਭੈਣ ਕੋਲ ਪਿੰਡ ਭੂੰਦੜ ਆਇਆ ਹੋਇਆ ਸੀ।ਉਨਾਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਬਿਆਨਾਂ `ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …