Thursday, December 12, 2024

ਇੰਦਰਜੀਤ ਸਿੰਘ ਹਰਪੁਰਾ ਨੇ ਜਿਲਾ ਲੋਕ ਸੰਪਰਕ ਅਫਸਰ ਬਟਾਲਾ ਦਾ ਚਾਰਜ ਸੰਭਾਲਿਆ

ਬਟਾਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਇੰਦਰਜੀਤ ਸਿੰਘ ਹਰਪੁਰਾ ਨੇ ਜਿਲਾ ਲੋਕ ਸੰਪਰਕ ਅਫਸਰ ਬਟਾਲਾ ਵਜੋਂ ਅੱਜ ਅਹੁੱਦਾ ਸੰਭਾਲ ਲਿਆ ਹੈ।ਇਸ ਤੋ ਪਹਿਲਾਂ ਉਹ ਸਹਾਇਕ ਲੋਕ ਸੰਪਰਕ ਅਫਸਰ (ਏ.ਪੀ.ਆਰ.ਓ) ਬਟਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ।ਅਹੁੱਦਾ ਸੰਭਾਲਣ ਮੌਕੇ ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਬਲਜਿੰਦਰ ਸਿੰਘ ਤਹਿਸੀਲਦਾਰ ਬਟਾਲਾ, ਸ੍ਰੀਮਤੀ ਅਮਨਦੀਪ ਕੌਰ ਬੀ.ਡੀ.ਪੀ.ਓ ਬਟਾਲਾ ਅਤੇ ਐਸ.ਐਸ ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਭਗਤੁਪੁਰ, ਉਘੇ ਸਮਾਜ ਸੇਵੀ ਹਰਮਨ ਸਿੰਘ ਗੁਰਾਇਆ, ਨੈਸ਼ਨਲ ਐਵਾਡੀ ਸਰਪੰਚ ਪੰਥਦੀਪ ਸਿੰਘ ਛੀਨਾ, ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਚੂਹੇਵਾਲ ਅਤੇ ਬਟਾਲਾ ਸਹਿਰ ਦੀਆਂ ਪ੍ਰਮੁੱਖ ਸਖਸੀਅਤਾਂ ਨੇ ਉਨਾਂ ਨੂੰ ਮੁਬਾਰਕਾਂ ਦਿੱਤੀਆਂ ।
                ਜਿਲਾ ਲੋਕ ਸੰਪਰਕ ਅਫਸਰ ਬਟਾਲਾ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਹਨਾਂ ਦੀ ਪਹਿਲੀ ਤਰਜ਼ੀਹ ਪੰਜਾਬ ਸਰਕਾਰ ਦੀ ਮਿਸ਼ਨ ਫਤਿਹ ਜਾਗਰੂਕਤਾ ਮੁਹਿੰਮ ਨੂੰ ਬਟਾਲਾ ਜਿਲੇ ਵਿੱਚ ਜਮੀਨੀ ਪੱਧਰ ਤੱਕ ਪਹੁੰਚਾਉਣਾ ਹੈ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …