Saturday, September 21, 2024

ਗਤਕਾ ਟੂਰਨਾਮੈਂਟ ਕਰਵਾਉਣ ਸੰਬੰਧੀ ਜਿਲਾ ਗਤਕਾ ਐਸੋਸੀਏਸ਼ਨ ਵਲੋਂ ਵਿਚਾਰਾਂ

ਕਰੋਨਾ ਦੀ ਸਥਿਤੀ ਮੁਤਾਬਿਕ ਹੋਵੇਗੀ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ – ਅਵਤਾਰ ਸਿੰਘ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲਾ ਗਤਕਾ ਐਸੋਸੀਏਸ਼ਨ ਅੰਮਿ੍ਰਤਸਰ ਸਾਹਿਬ ਦੀ ਉਚੇਚੀ ਮੀਟਿੰਗ ਜਿਲੇ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਹੋਈ ਜਿਸ ਵਿੱਚ ਗਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਅਵਤਾਰ ਸਿੰਘ ਕੋਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ ਤੇ ਪਹੁੰਚੇ।ਮੀਟਿੰਗ ਵਿੱਚ ਗਤਕੇ ਨੂੰ ਪ੍ਰਫੁੱਲਤ ਕਰਨ ਤੇ ਗਤਕਾ ਖੇਡ ਨੂੰ ਘਰ ਘਰ ਪਹੁੰਚਾਉਣ ਲਈ ਵਿਚਾਰ ਵਟਾਂਦਰੇ ਕੀਤੇ ਗਏ।
               ਸਰਦਾਰ ਅਵਤਾਰ ਸਿੰਘ ਚੇਅਰਮੈਨ ਗਤਕਾ ਐਸੋਸੀਏਸ਼ਨ ਪੰਜਾਬ ਨੇ ਮੈਂਬਰਾਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਸੂਬਾ ਗਤਕਾ ਐਸੋਸੀਏਸ਼ਨ ਵਲੋਂ ਸਰਦਾਰ ਹਰਬੀਰ ਸਿੰਘ ਦੁੱਗਲ ਪ੍ਰਧਾਨ ਗਤਕਾ ਐਸੋਸੀਏਸ਼ਨ ਪੰਜਾਬ ਦੀ ਯੋਗ ਅਗਵਾਈ ਵਿੱਚ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਤਹਿਤ ਕਰੋਨਾ ਸੰਬੰਧੀ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜਲਦ ਹੀ ਰਾਜ ਪੱਧਰੀ ਗਤਕਾ ਚੈਂਪੀਅਨਸ਼ਿਪ ਕਰਵਾਈ ਜਾਵੇਗੀ।ਜਿਸ ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਚੱਲ ਰਹੀਆਂ ਹਨ।
ਉਨ੍ਹਾਂ ਐਲਾਨ ਕੀਤਾ ਕਿ ਇਸ ਰਾਜ ਪੱਧਰੀ ਟੂਰਨਾਮੈਂਟ ਦੇ ਫਾਈਨਲ ਟਰਾਇਲ ਅੰਮ੍ਰਿਤਸਰ ਵਿਖੇ ਲਏ ਜਾਣਗੇ।ਗਤਕਾ ਐਸੋਸੀਏਸ਼ਨ ਅੰਮ੍ਰਿਤਸਰ ਦੇ ਹਾਜ਼ਰੀਨ ਮੈਂਬਰਾਂ ਨੇ ਜਿਥੇ ਸੂਬਾ ਗਤਕਾ ਐਸੋਸੀਏਸ਼ਨ ਦੇ ਚੇਅਰਮੈਨ ਸਰਦਾਰ ਅਵਤਾਰ ਸਿੰਘ ਪਟਿਆਲਾ ਅਤੇ ਗਤਕਾ ਐਸੋਸੀਏਸ਼ਨ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਸਰਦਾਰ ਹਰਬੀਰ ਸਿੰਘ ਦੁੱਗਲ ਨੂੰ ਵਧਾਈ ਦਿੱਤੀ ਉਥੇ ਹੀ ਉਘੇ ਗਤਕਾ ਪ੍ਰੋਮੋਟਰ, ਨੈਸ਼ਨਲ ਗਤਕਾ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਅਕੈਡਮੀ (ਇਸਮਾ) ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਦੀ ਅਣਥੱਕ ਮਿਹਨਤ ਨੂੰ ਵੀ ਸਲਾਮ ਕੀਤਾ ਜਿਨ੍ਹਾਂ ਸਿੱਖ ਵਿਰਾਸਤੀ ਖੇਡ ਗਤਕਾ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ।
                 ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲਾ ਜਥੇਬੰਦੀ ਵਿਚੋਂ ਗੁਰਪ੍ਰੀਤ ਸਿੰਘ ਰਾਜਾ ਜਨਰਲ ਸਕੱਤਰ, ਐਡਵੋਕੇਟ ਪਰਮਜੀਤ ਸਿੰਘ ਤੇਗ, ਤੇਜਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਜੁਝਾਰ ਸਿੰਘ, ਕ੍ਰਿਸ਼ਨ ਸਿੰਘ ਦੁਸਾਂਝ, ਜਗਤਾਰ ਸਿੰਘ ਜੱਸੀ ਆਦਿ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …