ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਇਤਿਹਾਸਕ ਪਿੰਡ ਭੁਟਾਲ ਕਲਾ ਦੇ ਜੰਮਪਲ ਸਵਰਗਵਾਸੀ ਕ੍ਰਿਸ਼ਨ ਦੇਵ ਸਿੰਘ ਭੁਟਾਲ ਦਾ ਨਾਮ ਸਿਆਸੀ ਪਾਰਟੀਆਂ ਵਿੱਚ ਬੜੇ ਸਤਿਕਾਰ ਨਾਲ ਲਿਆ ਜਾਂਦਾ ਸੀ।ਉਨਾਂ ਦੇ ਅਕਾਲ ਚਲਾਣੇ ਤੋਂ ਬਾਅਦ ਇਨ੍ਹਾਂ ਦੀ ਸਿਆਸੀ ਪਰੰਪਰਾ ਨੂੰ ਅੱਗੇ ਵਧਾਉਣ ਲਈ ਭੁਟਾਲ ਦੇ ਸਪੁੱਤਰ ਚੇਅਰਮੈਨ ਗੁਰਸੰਤ ਸਿੰਘ ਭੁਟਾਲ ਨੇ ਸਿਆਸਤ ਦੇ ਅਖਾੜੇ ਵਿੱਚ ਬੜੀ ਤੇਜੀ ਨਾਲ ਕਦਮ ਅੱਗੇ ਵਦਾਉਂਦਿਆਂ ਛੋਟੀ ਉਮਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਮਾਰਕਫੈਡ ਦੇ ਡਾਇਰੈਕਟਰ ਬਣੇ ਆਪਣੇ ਸਿਆਸੀ ਕੈਰੀਅਰ ਦੀ ਸ਼ੁਰੂਆਤ ਰਾਜਨੀਤੀ ਦੇ ਥੰਮ ਸੁਖਦੇਵ ਸਿੰਘ ਢੀਂਡਸਾ ਦੇ ਅਸ਼ੀਰਵਾਦ ਸਦਕਾ ਸ਼ੁਰੂ ਕੀਤੀ।
ਹੁਣ ਸੁਖਦੇਵ ਸਿੰਘ ਢੀਂਡਸਾ ਵਲੋਂ ਨਵਾਂ ਅਕਾਲੀ ਦਲ ਬਣਾਉਣ ਉਪਰੰਤ ਉਨਾਂ ਨੇ ਕਿਹਾ ਹੈ ਕਿ ਉਹ ਸੁਖਦੇਵ ਸਿੰਘ ਢੀਂਡਸਾ ਅਤੇ ਪ੍ਰਮਿੰਦਰ ਸਿੰਘ ਢੀਂਡਸਾ ਪਰਿਵਾਰ ਦਾ ਮਰਦੇ ਦਮ ਤੱਕ ਸਾਥ ਦੇਣਗੇ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …