ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਿਸ਼ਨ ਫਤਿਹ ਤਹਿਤ ਕੋਵਿਡ -19 ਕੋਰੋਨਾ ਵਾਇਰਸ ‘ਤੇ ਜਿੱਤ ਹਾਸਲ ਕਰਨ ਲਈ ਜ਼ਿਲਾ ਕਾਂਗਰਸ
ਕਮੇਟੀ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਜਤਿੰਦਰ ਸੋਨੀਆ ਵਲੋਂ ਆਪਣੀ ਵਾਰਡ ਚਿੱਟਾ ਗੁੰਮਟ ਰਾਮ ਬਾਗ਼ ਵਿਖੇ ਮੋਬਾਇਲ ਸੈਂਪਲ ਕੁਲੈਕਸ਼ਨ ਵੈਨ ਦੀ ਸ਼ੁਰੂਆਤ ਕੀਤੀ ਗਈ।ਇਸ ਸਮੇਂ ਮੈਡਮ ਸੋਨੀਆ ਨੇ ਕਿਹਾ ਉਹ ਮੁੱਖ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਧੰਨਵਾਦੀ ਹਨ, ਜਿੰਨਾਂ ਵਲੋਂ ਪੰਜਾਬ ਵਾਸੀਆਂ ਨੂੰ ਕੋਰੋਨਾ ਵਰਗੀ ਮਹਾਮਾਰੀ ਤੋਂ ਰਾਹਤ ਦਿਵਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਜਾਰੀ ਸਾਵਧਾਨੀਆਂ ‘ਤੇ ਅਮਲ ਕਰਦਿਆਂ ਕਿਸੇ ਜਰੂਰੀ ਕੰਮ ਘਰੋਂ ਬਾਹਰ ਨਿਕਲਣ ਸਮੇਂ ਮੂੰਹ ‘ਤੇ ਮਾਸਕ ਪਾਉਣ, ਦੋ ਗਜ਼ ਦੀ ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਬਾਰ ਬਾਰ ਹੱਥ ਜਰੂਰ ਧੋਣ।ਕੋਰੋਨਾ ਬਿਮਾਰੀ ਦੇ ਲੱਛਣਾਂ ਦਾ ਸ਼ੱਕ ਹੋਣ ‘ਤੇ ਉਹ ਆਪਣਾ ਟੈਸਟ ਜਰੂਰ ਕਰਵਾਉਣ, ਜੋ ਸਰਕਾਰ ਵਲੋਂ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਸਿਵਲ ਸਰਜਨ ਡਾਕਟਰ ਨਵਦੀਪ ਸਿੰਘ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ ਵੀ ਮੌਜੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media