ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਲੁਧਿਆਣਾ ਸ਼ਹਿਰ ਦੇ ਹਲਕਾ ਆਤਮ
ਨਗਰ ਅਤੇ ਹਲਕਾ ਦੱਖਣੀ ਦੀਆਂ ਸੰਗਤਾਂ ਵੱਲੋਂ 300 ਕੁਇੰਟਲ ਦਾਲ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰੇਰਣਾ ਨਾਲ ਹਲਕੇ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਇਹ ਸੇਵਾ ਭੇਜੀ ਗਈ ਹੈ।ਜਥੇਦਾਰ ਗਾਬੜੀਆ ਅਤੇ ਉਨ੍ਹਾਂ ਨਾਲ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ।ਗਾਬੜੀਆ ਨੇ ਆਖਿਆ ਕਿ ਗੁਰੂ ਘਰ ਦੀ ਸੇਵਾ ਕਰਨ ਦਾ ਸੁਭਾਗ ਵੱਡੇ ਭਾਗਾਂ ਨਾਲ ਪ੍ਰਾਪਤ ਹੁੰਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਦਰਸ਼ਨ ਸਿੰਘ ਪੀ.ਏ, ਸੁਖਬੀਰ ਸਿੰਘ ਵਧੀਕ ਮੈਨੇਜਰ, ਬਲਵਿੰਦਰ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਬਲਜੀਤ ਸਿੰਘ ਲੁਧਿਆਣਾ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media