Monday, May 25, 2026

ਵਿਧਾਇਕ ਵਿੱਜ ਨੇ ਵਾਰਡ ਨੰਬਰ 7 ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਲੋਕਾਂ ਨੂੰ ਪਾਲਣਾ ਕਰਨ ਲਈ ਕਿਹਾ

ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਵਾਰਡ ਨੰਬਰ 7 ਵਿਖੇ ਚੱਲ ਰਹੇ ਗਲੀਆਂ ਨਾਲੀਆਂ ਦੇ ਵਿਕਾਸ ਕਾਰਜ ਦੀ ਸਮੀਖਿਆ ਕਰਦਿਆਂ ਕਿਹਾ ਹੈ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨਾਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।ਵਾਰਡ ਵਿੱਚ ਜੋ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਹੈ ਉਸ ਦਾ ਵੀ ਜਲਦੀ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਰ ਦੀਆਂ ਪਾਰਕਾਂ ਦੀ ਵੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਪਾਰਕਾਂ ਦਾ ਕਾਰਜ ਵੀ ਸੁਰੂ ਕੀਤਾ ਜਾਵੇਗਾ।
                  ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਉਣ ਲਈ ਆਪਣਾ ਸਹਿਯੋਗ ਦੇਣ।ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਰੋਨਾ ਦੇ ਕਿਸੇ ਵੀ ਪ੍ਰਕਾਰ ਦੇ ਲੱਛਣ ਹੋਣ ‘ਤੇ ਜਲਦੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦਾ ਸਿਲਸਿਲਾ ਅਰੰਭ ਕੀਤਾ ਗਿਆ ਹੈ।ਚੱਲ ਰਹੇ ਵਿਕਾਸ ਕਾਰਜਾਂ ਦੀ ਉਨਾਂ ਵਲੋਂ ਖੁਦ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਮੋਕੇ ਤੇ ਪਹੁੰਚ ਕੇ ਉਨ੍ਹਾਂ ਵੱਲੋਂ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਜਾ ਰਿਹਾ ਹੈ। ਪਠਾਨਕੋਟ ਨੂੰ ਖੂਬਸੁਰਤ ਬਣਾਉਣ ਲਈ ਉਹ ਬਚਨਬੱਧ ਹਨ ਅਤੇ ਉਹ ਹਲਕਾ ਪਠਾਨਕੋਟ ਦੇ ਨਿਵਾਸੀਆਂ ਨੂੰ ਹਰ ਤਰ੍ਹਾਂ ਨਾਲ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਂਣਗੇ।

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …