Sunday, April 5, 2026

ਪਾਵਰ ਕਾਮ ਮੈਨੇਜਮੈਂਟ ਖਿਲਾਫ਼ ਸੀ.ਐਚ.ਬੀ ਠੇਕਾ ਕਾਮਿਆਂ ਨੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

15 ਜੁਲਾਈ ਨੂੰ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨੇ ‘ਚ ਕੀਤੀ ਜਾਵੇਗੀ ਸ਼ਮੂਲੀਅਤ

ਸਮਰਾਲਾ, 14 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਸਮਰਾਲਾ ਵਲੋਂ ਰੋਸ ਪ੍ਰਦਰਸ਼ਨ ਕਰ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਸਮਰਾਲਾ ਚੌਂਕ ’ਚ ਅਰਥੀ ਫੂਕੀ।ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਅਵਤਾਰ ਸਿੰਘ ਨੀਕਾ, ਜਸਵੀਰ ਸਿੰਘ ਦਵਿੰਦਰ ਸਿੰਘ, ਹੁਸਨਦੀਪ ਸਿੰਘ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਆਦਿ ਨੇ ਦੱਸਿਆ ਕਿ ਪਾਵਰਕਾਮ ਸੀ.ਐਚ.ਬੀ ਠੇਕਾ ਕਾਮੇ ਕਰੋਨਾ ਮਹਾਂਮਾਰੀ ਕਹਿਰ ਦੌਰਾਨ ਐਮਰਜੈਂਸੀ ਸੇਵਾਵਾਂ ਨਿਭਾਅ ਰਹੇ ਹਨ, ਪਰ ਪਾਵਰਕਾਮ ਦੀ ਮੈਨੇਜਮੈਂਟ ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।
                ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ 26 ਜੂਨ ਨੂੰ ਪਟਿਆਲਾ ਮੈਨੇਜਮੈਂਟ ਅਧਿਕਾਰੀਆਂ ਵਲੋਂ ਜਥੇਬੰਦੀ ਦੀ ਸੂਬਾ ਕਮੇਟੀ ਨਾਲ ਮੀਟਿੰਗ ਕੀਤੀ ਗਈ ਸੀ।ਜਿਸ ਵਿੱਚ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ।ਪਰ ਪਾਵਰਕਾਮ ਦੀ ਮੈਨੇਜਮੈਂਟ ਕਾਮਿਆਂ ਨੂੰ ਛਾਂਟੀ ਕਰਨ ਦੇ ਪੱਤਰ ਜਾਰੀ ਕਰ ਰਹੀ ਹੈ।ਕਰੋਨਾ ਕਹਿਰ ਦੌਰਾਨ ਐਮਰਜੈਂਸੀ ਸੇਵਾਵਾਂ ਨਿਭਾ ਰਹੇ ਸੀ.ਐਚ.ਬੀ ਕਾਮੇ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪੈ ਗਏ ਤੇ ਕਈ ਅਪੰਗ ਹੋ ਗਏ। ਪਿਛਲੇ ਦਿਨੀਂ ਕਟਾਣੀ ਕਲਾਂ ਵਿਖੇ ਕਰੰਟ ਲੱਗਣ ਕਾਰਨ ਡਵੀਜ਼ਨ ਸਮਰਾਲਾ ਅੰਦਰ ਹੋਈ ਮੌਤ ਨੂੰ ਮੁਆਵਜ਼ਾ ਤੇ ਆਰਥਿਕ ਮਦਦ ਨਹੀਂ ਕੀਤੀ ਗਈ ਅਤੇ ਸਬ ਡਵੀਜ਼ਨ ਖਮਾਣੋਂ ਵਿਖੇ ਸੀ.ਐਚ.ਬੀ ਕਾਮਾ ਕਰੰਟ ਲੱਗਣ ਕਾਰਨ ਕਾਫੀ ਜ਼ਖਮੀ ਹੋ ਗਿਆ।ਜਿਸ ਦਾ ਵਧੀਆ ਇਲਾਜ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਮੁਆਵਜਾ ਨੌਕਰੀ ਆਰਥਿਕ ਮਦਦ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਮੰਗ ਕੀਤੀ ਕਿ ਛਾਂਟੀਆਂ ਦੀ ਨੀਤੀ ਰੱਦ ਕੀਤੀ ਜਾਵੇ ਕੱਢੇ ਕਾਮੇ ਬਹਾਲ ਕੀਤੇ ਜਾਣ ਕਰੰਟ ਦੌਰਾਨ ਹੋ ਰਹੇ ਹਾਦਸਿਆਂ ਨੂੰ 50 ਲੱਖ ਰੁਪਏ ਮੁਆਵਜ਼ਾ ਸਰਕਾਰੀ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ।ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਸੰਗਤ ਸਿੰਘ ਸੇਖੋਂ ਸਬ ਡਵੀਜ਼ਨ ਪ੍ਰਧਾਨ ਜਸਵੰਤ ਸਿੰਘ ਨੇ ਵੀ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਕੇ ਹਰ ਪੱਖੋਂ ਹਮਾਇਤ ਕਰਨ ਦਾ ਐਲਾਨ ਕੀਤਾ ਤੇ ਠੇਕਾ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਨ ਅਤੇ 15 ਜੁਲਾਈ ਨੂੰ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਪੰਜਾਬ ਮੋਹਾਲੀ ਦਫਤਰ ਵਿਖੇ ਸੂਬਾ ਪੱਧਰੀ ਧਰਨੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …