Sunday, April 5, 2026

ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ‘ਚ ਲੋਕਾਂ ਦਾ ਸਹਿਯੋਗ ਜਰੂਰੀ – ਜੋਗਿੰਦਰ ਪਾਲ

ਕੋਵਿਡ-19 ਦੇ ਖਾਤਮੇ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦਾ ਧਿਆਨ ਰੱਖ ਕੇ ਅਸੀਂ ਰਹਿ ਸਕਦੇ ਹਾਂ ਸੁਰੱਖਿਅਤ

ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ ’ਤੇ ਕਦਮ ਚੁੱਕੇ ਜਾ ਰਹੇ ਹਨ ਅਤੇ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਬਣਾਉੁਣ ਲਈ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ।ਇਹ ਪ੍ਰਗਟਾਵਾ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ।ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਰੂਪ ਵਿੱਚ ਸਾਨੂੰ ਇੱਕ ਵੱਡੀ ਚੁਣੋਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਹਿਲਾ ਵੀ ਲੋਕਾਂ ਨੇ ਸਹਿਯੋਗ ਕਰਕੇ ਕਰੋਨਾ ਦੇ ਪ੍ਰਭਾਵ ਨੂੰ ਘਟਾਇਆ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਨਾਲ ਮਿਲ ਕੇ ਹੀ ਅਸੀਂ ਕਰੋਨਾ ਵਾਈਰਸ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਜੋਗਿੰਦਰ ਪਾਲ ਵਿਧਾਇਕ ਹਲਕਾ ਪਠਾਨਕੋਟ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸੁਰੂ ਕੀਤੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਵਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕਿਆ ਜਾਵੇ, ਇੱਕ ਦੂਜੇ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਜਾਂ ਸੈਨੀਟਾਈਜਰ ਨਾਲ ਸਾਫ ਕੀਤਾ ਜਾਵੇ।
                  ਉਨ੍ਹਾਂ ਕਿਹਾ ਕਿ ਜਿਵੇਂ ਪਿਛਲੇ ਕਰੀਬ ਤਿੰਨ ਮਹੀਨਿਆਂ ਦੋਰਾਨ ਅਸੀਂ ਸਾਰਿਆਂ ਇਹ ਕਰੋਨਾ ਵਾਈਰਸ ਦੇ ਖਿਲਾਫ ਲੜਾਈ ਇੱਕ ਦੂਸਰੇ ਦਾ ਸਹਿਯੋਗ ਕਰਕੇ ਜਿੱਤੀ ਹੈ।ਇਸੇ ਹੀ ਤਰ੍ਹਾਂ ਅੱਗੇ ਵੀ ਕੋਰੋਨਾ ਵਾਇਰਸ ਦੀ ਇਸ ਚੁਣੋਤੀ ਦਾ ਸਾਹਮਣਾ ਵੀ ਡਟ ਕੇ ਕੀਤਾ ਜਾਵੇਗਾ ਅਤੇ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।ਉਨ੍ਹਾਂ ਕਿਹਾ ਕਿ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਪੰਜਾਬ ਸਰਕਾਰ ਤਾਂ ਆਪਣੀ ਪੱਧਰ ’ਤੇ ਉਪਰਾਲੇ ਕਰ ਹੀ ਰਹੀ ਹੈ, ਪ੍ਰੰਤੂ ਆਮ ਲੋਕਾਂ ਨੂੰ ਵੀ ਇਸ ਮਹਾਂਮਾਰੀ ਦੇ ਖਾਤਮੇ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਹੀ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …