Saturday, August 1, 2026

ਪੰਜਾਬੀ ਨੌਜਵਾਨ ਦੀ ਕੈਨੇਡਾ `ਚ ਮੌਤ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਅਤੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਦੇ ਚੁੱਕੇ ਦਵਿੰਦਰ ਰਾਜ਼ੋਰੀਆ ਦੇ ਇਕਲੌਤੇ ਪੁੱਤਰ ਪੁਨੀਤ ਰਾਜੋਰੀਆ (19) ਦੀ ਕੈਨੇਡਾ ਵਿਖੇ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਪੁਨੀਤ ਕਰੀਬ 1 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਕੁੱਝ ਸਮਾਂ ਪਹਿਲਾਂ ਹੀ ਇਹ ਪਤਾ ਲੱਗਾ ਕਿ ਉਹ ਬਲੱਡ ਕੈਂਸਰ ਦੀ ਆਖਰੀ ਸਟੇਜ `ਤੇ ਹੈ।ਬੀਤੇ ਕੁੱਝ ਦਿਨਾਂ ਤੋਂ ਕੈਨੇਡਾ ਵਿਖੇ ਹੀ ਉਸ ਦਾ ਇਲਾਜ਼ ਚੱਲ ਰਿਹਾ ਸੀ ਜਿਸ ਦੀ ਬੀਤੇ ਕੱਲ ਮੌਤ ਹੋ ਗਈ।ਸ਼ਹਿਰ ਵਿਚ ਅਧਿਆਪਕ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਵਿਚਰਦੇ ਦਵਿੰਦਰ ਰਾਜੋਰੀਆ ਦੇ ਪੁੱਤਰ ਦੀ ਮੌਤ ਦੀ ਖਬਰ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …