Thursday, May 28, 2026

ਮਿਸ਼ਨ ਫ਼ਤਹਿ – ਜ਼ਿਲ੍ਹੇ ਵਿੱਚ ਕੋਰੋਨਾ ਦੇ ਹੁਣ ਤੱਕ 130 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ

ਕੁੱਲ 13501 ਸੈਂਪਲ ਲਏ, 12758 ਦੀ ਰਿਪੋਰਟ ਆਈ ਨੈਗੇਟਿਵ

ਫ਼ਤਹਿਗੜ੍ਹ ਸਾਹਬਿ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਸਬੰਧੀ ਜ਼ਿਲ੍ਹੇ ਵਿੱਚ ਹੁਣ ਤੱਕ 13501 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 12758 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਪਾਜ਼ੇਟਿਵ ਆਏ 191 ਮਰੀਜ਼ਾਂ ਵਿਚੋਂ 130 ਇਲਾਜ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਤੇ ਕੋਰੋਨਾ ਕਾਰਨ ਜ਼ਿਲ੍ਹੇ ਵਿੱਚ 02 ਮੌਤਾਂ ਹੋਈਆਂ ਹਨ ਤੇ ਜ਼ਿਲ੍ਹੇ ਵਿਚਲੇ ਐਕਟਿਵ ਕੇਸਾਂ ਦੀ ਗਿਣਤੀ 59 ਹੈ।ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
                  ਡਾ. ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਲਾਜ਼ਮੀ ਤੌਰ `ਤੇ ਕਰਨ।ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰ ਕੇ ਕੋਰੋਨਾ ਖ਼ਿਲਾਫ਼ ਜੰਗ ਵਿਚ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ, ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …