Tuesday, March 24, 2026

267 ਪਾਵਨ ਸਰੂਪਾਂ ਦੀ ਜਾਂਚ ਬੀਬੀ ਨਵਿਤਾ ਸਿੰਘ ਰਿਟਾਰਿਰਡ ਜਸਟਿਸ ਹਾਈਕੋਰਟ ਨੂੰ ਸੌਂਪੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝਾ ਡਿਜ਼ੀਟਲ ਮੰਚ ਮੁਹੱਈਆ ਕਰਵਾਇਆ ਜਾਵੇਗਾ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 267 ਪਾਵਨ ਸਰੂਪਾਂ ਦੀ ਜਾਂਚ ਬੀਬੀ ਨਵਿਤਾ ਸਿੰਘ ਰਿਟਾਰਿਰਡ ਜਸਟਿਸ

File Photo

ਹਾਈਕੋਰਟ ਨੂੰ ਸੌਂਪੀ ਗਈ ਹੈ।
              ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ‘ਚ ਕਿਹਾ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈਟ ਪ੍ਰੈਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਰਿਕਾਰਡ ਵਿੱਚ ਘੱਟ ਹੋਣ ਸਬੰਧੀ ਸਿੱਖ ਪੰਥ ਅੰਦਰ ਕਾਫੀ ਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ।ਇਸ ਸਬੰਧੀ ਵਿਸ਼ਵ ਭਰ ‘ਚੋਂ ਸੁਹਿਰਦ ਸਿੱਖ ਸੰਗਤਾਂ ਦੇ ਸੁਨੇਹੇ ਵੀ ਪੁੱਜੇ ਹਨ ਕਿ ਸੰਗਤ ਸਚਾਈ ਜਾਨਣਾ ਚਾਹੁੰਦੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪਾਸ ਕੀਤੇ ਮਤੇ ਨੰ: 368 ਮਿਤੀ 12-07-2020 ਰਾਹੀਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਗਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਪੱਖ ਜਾਂਚ ਕਰਵਾਈ ਜਾਵੇ।ਸੰਗਤ ਦੀਆਂ ਭਾਵਨਾਵਾਂ ਅਤੇ ਸ਼੍ਰੋਮਣੀ ਕਮੇਟੀ ਦੇ ਮੱਦੇਨਜਰ ਇਸ ਸਮੁੱਚੇ ਮਾਮਲੇ ਦੀ ਪੜਤਾਲ ਸਿੱਖ ਬੀਬੀ ਨਵਿਤਾ ਸਿੰਘ ਰਿਟਾਰਿਰਡ ਜਸਟਿਸ ਹਾਈਕੋਰਟ ਕਰਨਗੇ ਅਤੇ ਭਾਈ ਈਸ਼ਰ ਸਿੰਘ ਐਡਵੋਕੇਟ ਤੇਲੰਗਨਾ ਹਾਈਕੋਰਟ ਇਨ੍ਹਾਂ ਦੇ ਸਹਿਯੋਗੀ ਹੋਣਗੇ।ਲੋੜ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਨ੍ਹਾਂ ਨੂੰ ਅਕਾਊਂਟ ਦੇ ਮਾਹਿਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌੌਜੂਦਾ ਕਰਮਚਾਰੀ/ਅਧਿਕਾਰੀ ਅਤੇ ਵਿਦਵਾਨਾਂ ਦੀਆਂ ਵੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆ।ਇਹ ਇੱਕ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਣਗੇ, ਉਪਰੰਤ ਲੋੜੀਂਦੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਜਾਵੇਗੀ।
                 ਆਉਣ ਵਾਲੇ ਸਮੇਂ ਵਿਚ ਸਿੱਖ ਪੰਥ ਵਿਚ ਵੰਡੀਆਂ ਪਾਉਣ ਵਾਲੇ ਗੁਰੂ ਦੋਖੀਆਂ ਤੋਂ ਸਾਵਧਾਨ ਕਰਨ ਅਤੇ ਸਮੁੱਚੇ ਸਿੱਖ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਦੀ ਰੋਸ਼ਨੀ ਵਿਚ ਇਕਮੁੱਠ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝਾ ਡਿਜ਼ੀਟਲ ਮੰਚ ਮੁਹੱਈਆ ਕਰਵਾਇਆ ਜਾਵੇਗਾ।ਜਿਸ ਦਾ ਐਲਾਨ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਵਿਚਾਰ ਕਰਨ ਉਪਰੰਤ ਕੀਤਾ ਜਾਵੇਗਾ।
               ਸਿੱਖ ਲੋੜਵੰਦ ਨੌਜਵਾਨਾਂ, ਵਿਧਵਾਵਾਂ, ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਸਿੱਖ ਧਰਮ ਅੰਦਰ ਦੱਬੇ-ਕੁਚਲੇ ਮਾਨਸਿਕ ਤੌਰ ’ਤੇ ਝੰਬੇ ਸਿੱਖਾਂ ਦੀ ਸਹਾਇਤਾ ਲਈ ਸਿੱਖ ਬੁੱਧੀਜੀਵੀਆਂ, ਸਾਬਕਾ ਬੈਂਕਰਾਂ, ਵਕੀਲਾਂ, ਡਾਕਟਰਾਂ ਅਤੇ ਆਈ.ਏ.ਐਸ ਅਧਿਕਾਰੀਆਂ ਦੀ ਚੋਣਵੀਂ ਕਮੇਟੀ ਰਾਹੀਂ ਸਿੱਖ ਸਹਾਇਤਾ ਫੰਡ ਕਾਇਮ ਕਰਨ ਦਾ ਯਤਨ ਵੀ ਕੀਤਾ ਜਾਵੇਗਾ।
                ਸਿੱਖ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਉਸਾਰੂ ਸੋਚ ਦੇ ਧਾਰਨੀ ਬਣ ਕੇ ਆਰਥਿਕ, ਸਮਾਜਿਕ ਅਤੇ ਰਾਜਨਿਤਕ ਖੇਤਰ ਵਿਚ ਉੱਚੇ ਮੁਕਾਮ ਹਾਸਲ ਕਰਨ ਦੇ ਨਾਲ-ਨਾਲ ਗੁਣਵਤਾ ਧਾਰਨ ਕਰਨ ਦਾ ਵੀ ਯਤਨ ਕਰਨ।ਸਿੱਖ ਵਿਦਿਆਰਥੀ ਆਪਣਾ ਸਾਰਾ ਧਿਆਨ ਪੜਾਈ ਉਪਰ ਕੇਂਦਰਿਤ ਕਰਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …