ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਅਤੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਸਮਾਜਸੇਵੀ ਡਾ.
ਐਸ.ਪੀ ਸਿੰਘ ਓਬਰਾਏ ਨੇ ਧੂਰੀ ਦੇ ਰਹਿਣ ਵਾਲੇ ਇੱਕ ਅਤਿ ਗਰੀਬ ਪਰਿਵਾਰ ਦੇ ਨੌਜਵਾਨ ਗੁਰਮੁੱਖ ਸਿੰਘ ਜਿਸ ਦੀ ਬੀਤੀ 2 ਜੁਲਾਈ ਨੂੰ ਦੁਬਈ ਵਿਖੇ ਮੌਤ ਹੋ ਗਈ ਸੀ ਅਤੇ ਪਰਿਵਾਰ ਕੋਲ ਲਾਸ਼ ਮੰਗਾਉਣ ਲਈ ਖਰਚ ਦਾ ਕੋਈ ਪ੍ਰਬੰਧ ਨਹੀਂ ਸੀ, ਦੀ ਲਾਸ਼ ਦੁਬਈ ਤੋਂ ਭਾਰਤ ਮੰਗਵਾ ਕੇ ਵਾਰਸਾਂ ਦੇ ਹਵਾਲੇ ਕਰ ਦੇਣ ਨਾਲ ਮੌਤ ਦੇ 15 ਦਿਨਾਂ ਬਾਅਦ ਵਾਰਸਾਂ ਵੱਲੋਂ ਗੁਰਮੁੱਖ ਸਿੰਘ ਦਾ ਅੰਤਿਮ ਸਸਕਾਰ ਧੂਰੀ ਵਿਖੇ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਪਰਿਵਾਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲਾ੍ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਰਾਹੀਂ ਸਮਾਜਸੇਵੀ ਡਾ. ਐਸ.ਪੀ ਸਿੰਘ ਓਬਰਾਏ ਨੂੰ ਆਪਣੇ ਪੁੱਤਰ ਦੀ ਲਾਸ਼ ਦੁਬਈ ਤੋਂ ਪੰਜਾਬ ਮੰਗਵਾਉਣ ਦੀ ਗੁਹਾਰ ਲਗਾਈ ਸੀ ਅਤੇ ਡਾ. ਓਬਰਾਏ ਨੇ ਪਰਿਵਾਰ ਨੂੰ ਗੁਰਮੁੱਖ ਸਿੰਘ ਦੀ ਦੇਹ ਆਪਣੇ ਖਰਚ ‘ਤੇ ਪੰਜਾਬ ਲਿਆ ਕੇ ਦੇਣ ਦਾ ਵਿਸ਼ਵਾਸ ਦਿਵਾਇਆ ਸੀ।ਜਿਸ ਦੇ ਚੱਲਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅੰਮ੍ਰਿਤਸਰ ਜ਼ਿਲੇ ਦੀ ਟੀਮ ਨੇ ਬੀਤੀ ਰਾਤ ਅੰਮ੍ਰਿਤਸਰ ਏਅਰਪੋਰਟ ਤੋਂ ਮ੍ਰਿਤਕ ਗੁਰਮੁੱਖ ਸਿੰਘ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤੀ ਸੀ ਅਤੇ ਅੱਜ ਜ਼ਿਲਾ ਸੰਗਰੂਰ ਦੀ ਟੀਮ ਨੇ ਅੰਤਿਮ ਸਸਕਾਰ ਮੌਕੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮ੍ਰਿਤਕ ਦੀ ਵਿਧਵਾ ਨੂੰ ਟਰੱਸਟ ਵੱਲੋਂ ਹਰ ਪ੍ਰਕਾਰ ਦੀ ਮਦਦ ਦੇਣ ਦਾ ਭਰੋਸਾ ਵੀ ਦਿਵਾਇਆ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਵੀ ਐਸ.ਪੀ ਸਿੰਘ ਓਬਰਾਏ ਵੱਲੋਂ ਕੀਤੀ ਇਸ ਮਦਦ ਬਦਲੇ ਉਹਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਸ਼੍ਰੀ ਐਸ.ਐਸ ਚੱਠਾ, ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਆਪ ਆਗੂ ਸੰਦੀਪ ਸਿੰਗਲਾ, ਗਮਦੂਰ ਸਿੰਘ ਜਵੰਧਾ, ਐਸ.ਐਚ.ਓ ਸਿਟੀ ਦਰਸ਼ਨ ਸਿੰਘ ਨੇ ਵੀ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡਾ.ਐਸ.ਪੀ ਸਿੰਘ ਓਬਰਾਏ ਅਤੇ ਉਹਨਾਂ ਦੀ ਸੰਗਰੂਰ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਲਦ ਹੀ ਧੂਰੀ ਵਿਖੇ ਮਾਨਵਤਾ ਦੇ ਮਸੀਹੇ ਡਾ. ਐਸ.ਪੀ ਸਿੰਘ ਓਬਰਾਏ ਦਾ ਸਨਮਾਨ ਕੀਤਾ ਜਾਵੇਗਾ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media