Wednesday, March 25, 2026

ਖ਼ਾਲਸਾ ਕਾਲਜ ਲਾਅ ਤੇ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
            ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਦੇ ਵਧੀਆ ਨਤੀਜੇ ’ਤੇ ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੂੰ ਮੁੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਮੈਨੇਜ਼ਮੈਂਟ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਹਮੇਸ਼ਾਂ ਯਤਨਸ਼ੀਲ ਹੈ।
            ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ’ਵਰਸਿਟੀ ਵੱਲੋਂ ਦਸੰਬਰ-2019 ’ਚ ਲਈ ਗਈ ਬੀ.ਏ. ਐਲ.ਐਲ.ਬੀ (5 ਸਾਲਾ ਕੋਰਸ) ਦੇ ਤੀਜੇ ਸਮੈਸਟਰ ਦੀ ਪ੍ਰੀਖਿਆ ਦੇ ਨਤੀਜਿਆਂ ’ਚੋਂ ਕਾਲਜ ਦੀ ਵਿਦਿਆਰਥਣ ਵਰੀਤੀ ਨੇ 441 ਅੰਕ ਪ੍ਰਾਪਤ ਕਰਕੇ ਤੀਜੇ ਸਮੈਸਟਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਲਕਸ਼ੈ ਨੇ ਇਸੇ ਕਲਾਸ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ 439 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਤੀਜ਼ਾ ਲਿਆ।
            ਇਸੇ ਤਰ੍ਹਾਂ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਢਿੱਲੋਂ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਭਰਤ ਚੌਹਾਨ ਨੇ ਬੀ.ਏ ਬੀ.ਐਡ 4 ਸਾਲਾ ਇੰਟੀਗ੍ਰੇਟਿਡ ਕੋਰਸ ’ਚ 500 ’ਚੋਂ 386 ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਡਾ. ਢਿੱਲੋਂ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਹੈ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …