Thursday, July 9, 2026

ਕਰੋਨਾ ਫੈਲਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ – ਗੁਮਟਾਲਾ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਮੇਤ ਸਮੁੱਚੇ ਭਾਰਤ ਵਿੱਚ ਕਰੋਨਾ ਲਗਾਤਾਰ ਵੱਧ ਰਿਹਾ ਹੈ।ਇਸ ਦਾ ਇਕ ਕਾਰਨ ਸਰਕਾਰ

Charanjit Gumtala

ਦੀਆਂ ਹਦਾਇਤਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਖ਼ਤੀ ਨਾਲ ਲਾਗੂ ਨਾ ਕਰਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਲਾਊਡ ਸਪੀਕਰਾਂ ਰਾਹੀਂ ਹਦਾਇਤਾਂ ਦਾ ਪ੍ਰਚਾਰ ਨਾ ਕਰਨਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ: ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਬਹੁਗਿਣਤੀ ਵਿੱਚ ਲੋਕ ਮਾਸਕ ਨਹੀਂ ਪਾ ਰਹੇ।ਟ੍ਰੈਫਿਕ ਪੁਲੀਸ ਕਾਰਾਂ ਦੇ ਕਾਗਜ਼ਾਤ ਚੈਕ ਕਰਦੀ ਆਮ ਵੇਖੀ ਜਾ ਸਕਦੀ ਹੈ, ਪਰ ਉਹ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਣ ਕੱਟਣ ਵੱਲ ਬਹੁਤਾ ਧਿਆਨ ਨਹੀਂ ਦੇ ਰਹੀ।ਏਸੇ ਤਰ੍ਹਾਂ ਸਕੂਟਰਾਂ ਅਤੇ ਮੋਟਰ ਸਾਈਕਲਾਂ ਉਪਰ ਸੁਆਰੀ ਬਿਠਾਉਣ ਦੀ ਮਨਾਹੀ ਹੈ।ਪਰ ਵੇਖਣ ਵਿਚ ਆਇਆ ਹੈ ਕਿ ਚਾਰ-ਚਾਰ ਜਣੇ ਮੋਟਰ ਸਾਈਕਲਾਂ ਅਤੇ ਸਕੂਟਰਾਂ ਉਪਰ ਬੈਠੇ ਹੋਏ ਆਮ ਨਜ਼ਰ ਆ ਰਹੇ ਹਨ।ਪੁਲੀਸ ਇਨ੍ਹਾਂ ਦੇ ਚਲਾਣ ਵੀ ਨਹੀਂ ਕਰ ਰਹੀ।ਦੁਕਾਨਾਂ ‘ਚ ਵੀ ਗਾਹਕ ਲੋੜੀਂਦਾ ਫਾਸਲਾ ਨਹੀਂ ਰੱਖ ਰਹੇ।
                 ਇਸ ਲਈ ਪੁਲੀਸ ਨੂੰ ਚਾਹੀਦਾ ਹੈ ਕਿ ਉਹ ਮੁੱਖ ਸੜਕਾਂ ਤੋਂ ਇਲਾਵਾ ਆਪੋ ਆਪਣੇ ਇਲਾਕੇ ਦੀਆਂ ਗ਼ਲੀਆਂ ਬਜਾਰਾਂ ਵਿੱਚ ਜਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ।ਡਿਪਟੀ ਕਮਿਸ਼ਨਰ ਤੇ ਪੁਲੀਸ ਕਮਿਸ਼ਨਰ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਕਰ ਲਾਉਣ ਤਾਂ ਜੋ ਲੋਕਾਂ ਵਿੱਚ ਜਿੰਮੇਵਾਰੀ ਦੀ ਭਾਵਨਾ ਪੈਦਾ ਹੋਵੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …