Thursday, July 9, 2026

ਕਾਂਗਰਸੀ ਆਗੂਆਂ ਨੇ ਸਲਾਈਟ ਲੌਂਗੋਵਾਲ ਨੂੰ ਜਾਣ ਵਾਲੀ ਸੜਕ ਬਣਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਸਲਾਈਟ ਸੰਸਥਾ ਨੂੰ ਜਾਂਦੀ ਰੋਡ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਅਖ਼ਬਾਰਾਂ ਦੀਆਂ ਸੁਰਖੀਆਂ

ਬਣੀ ਹੋਈ ਸੀ।ਸਥਾਨਕ ਕਾਂਗਰਸੀ ਆਗੂਆਂ ਦੀ ਅਗਵਾਈ ਹੇਠ ਨਵੀਂ ਬਣਨੀ ਸ਼ੁਰੂ ਹੋ ਗਈ ਹੈ।ਨਵੀਂ ਸੜਕ ਬਣਾਉਣ ਦੀ ਸ਼ੁਰੂਆਤ ਕਰਵਾਉਣ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਜੈ ਗੋਇਲ, ਵਾਇਸ ਚੇਅਰਮੈਨ ਮਾਰਕੀਟ ਕਮੇਟੀ ਚੀਮਾਂ ਅਸ਼ੋਕ ਕੁਮਾਰ ਬਬਲੀ, ਕਾਂਗਰਸ ਦੇ ਜਿਲ੍ਹਾ ਸਕੱਤਰ ਅਤੇ ਮਾਰਕੀਟ ਕਮੇਟੀ ਚੀਮਾ ਦੇ ਮੈਂਬਰ ਬਬਲੂ ਸਿੰਗਲਾ, ਸਰਪੰਚ ਗੁਰਸੇਵਕ ਸਿੰਘ ਵਿੱਕੀ ਜਨਰਲ ਸਕੱਤਰ ਯੂਥ ਕਾਂਗਰਸ ਜਿਲ੍ਹਾ ਸੰਗਰੂਰ, ਮੈਂਬਰ ਅਮ੍ਰਿਤਪਾਲ ਸਿੰਘ ਮੰਡੇਰ ਖੁਰਦ ਨੇ ਦੱਸਿਆ ਕਿ ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਉਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ 2.91 ਕਰੋੜ ਦੀ ਲਾਗਤ ਨਾਲ 18 ਫੁੱਟ ਚੌੜੀ ਸੜਕ ਨੂੰ ਲੌਂਗੋਵਾਲ ਤੋਂ ਸਲਾਇਟ ਤੱਕ ਅਤੇ ਕਾਲਜ ਦੇ ਦੁੱਗਾਂ ਵਾਲੇ ਗੇਟ ਤੋਂ ਲੈ ਕੇ ਪਿੰਡ ਦੁੱਗਾ ਹੁੰਦੇ ਹੋਏ ਬਠਿੰਡਾ ਚੰਡੀਗੜ੍ਹ ਮੇਨ ਰੋਡ ਨਾਲ ਨਾਲ ਜੋੜਿਆ ਜਾਵੇਗਾ।ਉਨ੍ਹਾਂ ਕਿਹਾ ਕਿ 20 ਅਗਸਤ ਅਮਰ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਦੀ ਸਾਲਾਨਾ ਬਰਸੀ ਤੋਂ ਪਹਿਲਾਂ-ਪਹਿਲਾਂ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …