Sunday, March 15, 2026

ਸ਼ਨੀਵਾਰ ਨੂੰ 6 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ

ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ 16 ਜੁਲਾਈ ਨੂੰ ਲਈ ਗਈ 188 ਲੋਕਾਂ ਦੀ ਦੀ ਸੈਂਪਲਿੰਗ ਵਿਚੋਂ ਸਨੀਵਾਰ 6 ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਜਦ ਕਿ ਬਾਕੀ ਸਾਰੇ ਕਰੋਨਾ ਨੈਗੇਟਿਵ ਪਾਏ ਗਏ ਹਨ।17 ਜੁਲਾਈ ਨੂੰ 164 ਲੋਕਾਂ ਦੀ ਕੀਤੀ ਗਈ ਸੈਂਪਲਿੰਗ ਦੀ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ 6 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਿਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।
                ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਸਖਤ ਆਦੇਸ਼ ਹਨ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।
                 ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸਨੀਵਾਰ ਨੂੰ ਕੂਲ 275 ਕੇਸ ਕਰੋਨਾ ਪਾਜੀਟਿਵ ਹੋ ਗਏ ਹਨ ਜਿਨ੍ਹਾਂ ਵਿੱਚੋਂ 235 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਇਰਸ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 31 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 9 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਜਿਨ੍ਹਾਂ 6 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਉਨ੍ਹਾਂ ਵਿੱਚੋਂ 3 ਲੋਕ ਪ੍ਰਵਾਸੀ ਮਜਦੂਰ ਹਨ ਅਤੇ 3 ਲੋਕ ਪਹਿਲਾ ਤੋਂ ਕਰੋਨਾ ਪਾਜ਼ਟਿਵ ਵਿਅਕਤੀ ਦੇ ਸੰਪਰਕ ਵਿੱਚੋਂ ਹਨ।ਇੱਕ ਵਿਅਕਤੀ ਦੀ ਟਰੂ ਨੈਟ ਰਾਹੀਂ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਲੱਛਣ ਨਾ ਹੋਣ ‘ਤੇ ਸਨੀਵਾਰ ਨੂੰ 6 ਲੋਕਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …