ਸੰਗਰੂਰ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਮਿਸ਼ਨ ਫਤਿਹ ਤਹਿਤ 14 ਪਾਜ਼ਟਿਵ ਮਰੀਜ਼ਾਂ ਨੇ
ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਫ਼ਲ ਇਲਾਜ ਤੋਂ ਬਾਅਦ ਸ਼ਨੀਵਾਰ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 4 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ, 3 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 1 ਮਰੀਜ਼ ਲੈਵਲ-1 ਕੋਵਿਡ ਕੇਅਰ ਸੈਂਟਰ ਭੋਗੀਵਾਲ, 2 ਮਰੀਜ਼ ਪਟਿਆਲਾ, 2 ਮਰੀਜ਼ ਮੋਹਾਲੀ ਅਤੇ 2 ਮਰੀਜ਼ਾਂ ਨੇ ਹੋਮ ਕੁਆਰਟਾਈਨ `ਚ ਹੀ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ।ਪਰ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ `ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਲਈ ਵੀ ਕਿਹਾ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media