ਮਹਿਤਾ ਚੌਕ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ
ਅਧੀਨ ਪਬਲੀਕੇਸ਼ਨ ਵਿਭਾਗ ਦੀ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਗੋਲਡਨ ਆਫਸੈਟ ਪ੍ਰੈਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਰਿਕਾਰਡ ਵਿੱਚ ਘੱਟ ਹੋਣ ਦਾ ਮਾਮਲਾ ਬੜਾ ਹੀ ਦੁਖਦਾਇਕ ਤੇ ਧਾਰਮਿਕ ਸੰਵੇਦਨਸ਼ੀਲ ਮਾਮਲਾ ਹੈ, ਜਿਸ ਨੂੰ ਸਿਆਸੀ ਰੰਗਤ ਨਹੀਂ ਦਿੱਤਾ ਜਾਣਾ ਚਾਹੀਦਾ।
ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਅਪੀਲ ਕੀਤੀ ਕਿ ਪਾਵਨ ਸਰੂਪਾਂ ਦਾ ਗਿਣਤੀ ‘ਚ ਘਟ ਪਾਇਆ ਜਾਣਾ ਭਾਵੇਂ ਅਣਗਹਿਲੀ ਦਾ ਮਾਮਲਾ ਹੈ ਫਿਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਹੋਣ ਕਾਰਨ ਕਿਸੇ ਤਰਾਂ ਦੀ ਅਣਗਹਿਲੀ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਉਨਾਂ ਉਕਤ ਮਾਮਲੇ ਵਿਚ ਗਠਿਤ ਪੜਤਾਲੀਆ ਕਮੇਟੀ ਸਮਾਂਬੱਧ ਰੂਪ ਵਿਚ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਦਿਆਂ ਸਾਰੀ ਸਚਾਈ ਸਿੱਖ ਕੌਮ ਦੇ ਸਨਮੁਖ ਰੱਖਣ ਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਜਾਂਚ ਮੁਕੰਮਲ ਹੋਣ ਤੱਕ ਸਿਆਸੀ ਪਾਰਟੀਆਂ ਨੂੰ ਸੰਜ਼ਮ ਤੋਂ ਕੰਮ ਲੈਣ ਅਤੇ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media