Saturday, September 21, 2024

ਮਿਸ਼ਨ ਫਤਿਹ – ਜਿਲੇ `ਚ ਹੁਣ ਤੱਕ 20206 ਮਰੀਜ਼ਾਂ ਦੇ ਸੈਂਪਲ ਆਏ ਨੈਗੇਟਿਵ

ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਨਹੀਂ ਬਲਕਿ ਸਾਵਧਾਨ ਰਹਿਣ ਦੀ ਲੋੜ – ਡੀ.ਸੀ

ਹੁਸ਼ਿਆਰਪੁਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿਚੋਂ 20206 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 190 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ।ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ, ਬਲਕਿ ਸਾਵਧਾਨ ਰਹਿਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।ਉਨਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ ਨੂੰ ਘਰ ਭੇਜਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ।
                   ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜਾਗਰੂਕਤਾ ਲਈ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ।ਉਨਾਂ ਅਪੀਲ ਕੀਤੀ ਕਿ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ `ਤੇ 20 ਸੈਕੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ।
               ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 21997 ਸੈਂਪਲ ਲਏ ਗਏ ਹਨ।ਉਨਾਂ ਕਿਹਾ ਕਿ ਅੱਜ 766 ਸੈਂਪਲ ਲਏ ਗਏ ਹਨ, ਜਦਕਿ 626 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ ਵਿਚੋਂ 4 ਵਿਅਕਤੀਆਂ ਦੇ ਟੈਸਟ ਪੋਜ਼ੀਟਿਵ ਆਏ ਹਨ।ਉਨਾਂ ਕਿਹਾ ਕਿ 1517 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ 30 ਕੇਸ ਇਨਵੈਲਿਡ ਪਾਏ ਗਏ ਹਨ।ਉਨਾਂ ਕਿਹਾ ਕਿ ਹੁਣ ਜ਼ਿਲੇ ਵਿੱਚ 271 ਪੋਜ਼ੀਟਿਵ ਕੇਸ ਹੋ ਚੁੱਕੇ ਹਨ, ਜਦਕਿ ਐਕਟਿਵ ਕੇਸਾਂ ਦੀ ਗਿਣਤੀ 71 ਹੋ ਗਈ ਹੈ।ਉਨਾਂ ਕਿਹਾ ਕਿ ਅੱਜ ਪੋਜ਼ੀਟਿਵ ਆਏ ਵਿਅਕਤੀਆਂ ਵਿੱਚ ਇਕ ਮਾਮਲਾ ਡੀ.ਐਮ.ਸੀ ਹਸਪਤਾਲ ਲੁਧਿਆਣਾ ਦੇ ਡਾਕਟਰ ਦਾ ਹੈ ਅਤੇ ਉਹ ਲੁਧਿਆਣਾ ਵਿਖੇ ਹੀ ਹਨ, ਦੂਜਾ ਕੇਸ ਮੁਕੇਰੀਆਂ ਦੇ ਪਿੰਡ ਦੇ ਵਿਅਕਤੀ ਦਾ ਹੈ, ਤੀਸਰਾ ਕੇਸ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਦੇ ਇਕ ਵਿਅਕਤੀ ਦਾ ਹੈ, ਜੋ ਰਾਜਪੁਰਾ ਵਿੱਚ ਜੇ.ਈ ਹੈ ਅਤੇ ਉਥੋਂ ਹੀ ਰਿਪੋਰਟ ਹੋਇਆ ਹੈ, ਜਦਕਿ ਚੌਥਾ ਕੇਸ ਪਿੰਡ ਖੜਕਾ ਦਾ ਹੈ ਅਤੇ ਇਹ 70 ਸਾਲਾ ਮਹਿਲਾ ਹੈ।ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …