ਪਟਿਆਲਾ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ਨੂੰ ਜਿੱਤਣ ਲਈ ਅਰੰਭੇ
ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਖਿਡਾਰੀ ਅਤੇ ਕੋਚ ਵੀ ਅੱਗੇ ਆਏ ਹਨ।ਪੰਜਾਬ ਖੇਡ ਵਿਭਾਗ ਦੇ ਕੋਚਾਂ ਨੇ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੂੰ ਨਾਲ ਲੈ ਕੇ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਬਾਰੇ ਜਾਗਰੂਕਤਾ ਘਰ-ਘਰ ਪਹੁੰਚਾਉਣ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ।
ਪਟਿਆਲਾ ਦੇ ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜਦਾਨ ਨੇ ਦੱਸਿਆ ਕਿ ਖੇਡ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਕੋਚਾਂ ਤੇ ਖਿਡਾਰੀਆਂ ਨੇ ਵੱਖ-ਵੱਖ ਢੰਗ ਤਰੀਕਿਆਂ ਨਾਲ ਲੋਕਾਂ ਨੂੰ ਇਕੱਠਾਂ `ਚ ਜਾਣ ਤੋਂ ਗੁਰੇਜ਼ ਕਰਨ, ਵਾਰ-ਵਾਰ ਹੱਥ ਧੋਣ, ਮਾਸਕ ਲਾਜ਼ਮੀ ਪਾ ਕੇ ਰੱਖਣ, ਆਪਸੀ ਦੂਰੀ ਰੱਖਣ ਅਤੇ ਬਿਨ੍ਹਾਂ ਕਾਰਨ ਘਰੋਂ ਬਾਹਰ ਨਾ ਨਿਕਲਣ ਬਾਰੇ ਦੱਸਿਆ ਗਿਆ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅੱਜ ਵਿਭਾਗ ਵੱਲੋਂ ਕੋਵਾ ਐਪ ਲੋਕਾਂ ਨੂੰ ਆਪਣੇ ਫੋਨ ਵਿੱਚ ਡਾਊਨਲੋਡ ਕਰਨ ਦੇ ਨਾਲ-ਨਾਲ ਮਿਸ਼ਨ ਯੋਧੇ ਬਣ ਕੇ ਕਰੋਨਾ ਮਹਾਂਮਾਰੀ ਖ਼ਿਲਾਫ਼ ਜੰਗ ਲੜਨ ਲਈ ਵੀ ਕਿਹਾ ਗਿਆ।ਇਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ ਗਈ ਤਾਂ ਕਿ ਲੋਕਾਂ ਦੀ ਰੋਗਾਂ ਨਾਲ ਲੜ੍ਹਣ ਦੀ ਸ਼ਕਤੀ ਵਧ ਸਕੇ ਅਤੇ ਉਹ ਕੋਵਿਡ-19 ਤੋਂ ਬਚ ਸਕਣ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media