Friday, October 16, 2026

ਸਰਸਵਤੀ ਵਿੱਦਿਆ ਮੰਦਰ ਸਕੂਲ ਦੇ 10ਵੀੰਂ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦਸਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦੇ ਵਿਦਿਆਰਥੀਆਂ ਨੇ ਅਹਿਮ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ, ਕਮਲ ਗੋਇਲ ਨੇ ਦੱਸਿਆ ਕਿ ਪਾਇਲ ਅਤੇ ਜਸਲੀਨ ਨੇ ਪਹਿਲੀ ਪੁਜ਼ੀਸ਼ਨ, ਮਨਪ੍ਰੀਤ ਅਤੇ ਜਸਨਪ੍ਰੀਤ ਨੇ ਦੂਸਰੀ ਪੁਜ਼ੀਸ਼ਨ, ਹਰਪ੍ਰੀਤ ਨੇ ਤੀਸਰੀ ਪੁਜੀਸ਼ਨ ਤੇ ਰਾਹੁਲ ਬਾਂਸਲ ਨੇ ਚੋਥੀ ਪੁੁਜੀਸ਼ਨ ਹਾਸਲ ਕੀਤੀ ਹੈ।ਸਕੂਲ ਮਨੈਜਮੈੰਟ ਅਤੇ ਸਮੂਹ ਸਟਾਫ਼ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …