Saturday, September 21, 2024

ਆਨਲਾਈਨ ਪੇਪਰ ਲੈਣ ਤੋਂ ਬਾਅਦ ਹੁਣ ਆਨਲਾਈਨ ਕਲਾਸਾਂ ਸ਼ੁਰੂ ਕਰੇਗਾ ਸਲਾਈਟ – ਡਾ. ਸ਼ੈਲੇਂਦਰ ਜੈਨ

ਲੌਂਗੋਵਾਲ , 22 ਜੁਲਾਈ (ਜਗਸੀਰ ਲੌਂਗੋਵਾਲ ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਤਕਨਾਲੋਜੀ ਸਲਾਇਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਲੋਂ ਫਾਈਨਲ ਵਰ੍ਹੇ ਦੇ ਵਿਦਿਆਰਥੀਆਂ ਦੀ ਆਨਲਾਈਨ ਪ੍ਰੀਖਿਆ ਲੈਣ ਤੋਂ ਬਾਅਦ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
              ਸਲਾਇਟ ਵਲੋਂ ਇਹ ਫ਼ੈਸਲਾ ਕੋਵਿਡ-19 ਕਾਰਨ ਦੇਸ਼ ਵਿਆਪੀ ਤਾਲਾਬੰਦੀ ਤੋਂ ਬਾਅਦ ਨੌਕਰੀ ਲੈਣ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਕੀਤਾ ਗਿਆ ਹੈ।ਸੰਸਥਾ ਦੇ ਡਾਇਰੈਕਟਰ ਡਾ. ਸ਼ੈਲੇੰਦਰ ਜੈਨ ਨੇ ਦੱਸਿਆ ਕਿ ਸੈਨੇਟ ਦੇ ਇਸ ਫ਼ੈਸਲੇ ਤਹਿਤ ਆਲਲਾਈਨ ਪ੍ਰੀਖਿਆ ਦਾ ਮੌਕਾ ਕੇਵਲ ਇਛੁੱਕ ਵਿਦਿਆਰਥੀਆਂ ਨੂੰ ਦਿੱਤਾ ਗਿਆ।ਸੰਸਥਾ ਹੁਣ ਯੂ.ਜੀ.ਸੀ ਦੇ ਨਿਯਮਾਂ ਅਨੁਸਾਰ ਆਈ.ਸੀ.ਡੀ, ਯੂ.ਜੀ ਅਤੇ ਪੀ.ਜੀ ਦੇ ਰਹਿੰਦੇ ਵਿਦਿਆਰਥੀਆਂ ਦੀਆਂ ਪੀਖਿਆ ਵੀ ਲਵੇਗੀ ਤੇ ਆਨਲਾਈਨ ਕਲਾਸਾਂ ਸ਼ੁਰੂ ਕਰੇਗੀ।ਪ੍ਰੋ. ਸ਼ੈਲੇਂਦਰ ਜੈਨ ਨੇ ਦੱਸਿਆ ਕਿ ਅਨੇਕਾਂ ਔਕੜਾਂ ਦੇ ਬਾਵਜ਼ੂਦ ਅਦਾਰੇ ਵਲੋਂ ਅੰਤਿਮ ਵਰੇ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹ ਲਈ ਗਈ ਹੈ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਸੰਸਥਾ ਨੂੰ ਮੁਕਾਬਲੇ ਦੇ ਦੌਰ ਵਿੱਚ ਖ਼ੁਦ ਨੂੰ ਸਾਬਤ ਕਰਨ ਵਿੱਚ ਮਦਦ ਕਰੇਗਾ।ਸਲਾਇਟ ਦੇ ਲੋਕ ਸੰਪਰਕ ਅਧਿਕਾਰੀ ਡਾ. ਦਮਨਜੀਤ ਸਿੰਘ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ ਸਲਾਇਟ ਪ੍ਰਬੰਧਨ ਨੇ ਇਸ ਕਾਰਜ ਨੂੰ ਚੁਨੌਤੀ ਦੇ ਰੂਪ ਵਿੱਚ ਲਿਆ ਅਤੇ ਸਫ਼ਲਤਾ ਪ੍ਰਾਪਤ ਕੀਤੀ ਹੈ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …