ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਓ ਦੇ ਜਾਗਰੁਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ
ਜਿਸ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਅੱਜ ਇਸ ਲੜੀ ਅਧੀਨ ਫਰਦ ਕੇਂਦਰ ਪਠਾਨਕੋਟ ਵਿੱਚ ਸਹਾਇਕ ਸਿਸਟਮ ਮੈਨੇਜਰ ਸ੍ਰੀ ਨਰੇਸ ਕੁਮਾਰ ਜਗੋਤਰਾ ਦੀ ਪ੍ਰਧਾਨਗੀ ਵਿੱਚ ਇੱਕ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫਤਿਹ ਅਧੀਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਲਈ ਲੋਕਾਂ ਵਿੱਚ ਜਾਗਰੁਕਤਾ ਪਰਚੇ ਵੀ ਵੰਡੇ ਗਏ ਅਤੇ ਲੋਕਾਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨਰੇਸ ਕੁਮਾਰ ਜਗੋਤਰਾ ਸਹਾਇਕ ਸਿਸਟਮ ਮੈਨੇਜਰ ,ਫਰਦ ਕੇਂਦਰ ਪਠਾਨਕੋਟ ਨੇ ਦੱਸਿਆ ਕਿ ਸਟਾਫ ਨੂੰ ਕੋਵਾ ਐਪ ਡਾਊਨਲੋਡ ਕਰਵਾਕੇ ਮਿਸ਼ਨ ਫਤਿਹ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫਰਦ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਜਾਗਰੁਕ ਕੀਤਾ ਜਾ ਰਿਹਾ ਹੈ।ਫਰਦ ਕੇਂਦਰ ਦੇ ਬਾਹਰ ਹੈਂਡ ਵਾਸ ਕਰਨ ਦੀ ਵੀ ਵਿਵਸਥਾ ਕੀਤੀ ਗਈ ਹੈ ਅਤੇ ਲੋਕਾਂ ਨੂੰ ਵੀ ਸੋਸਲ ਡਿਸਟੈਂਸ ਬਣਾਈ ਰੱਖਣ ਲਈ ਅਪੀਲ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਆਓ ਜਾਗਰੁਕ ਹੋਈਏ ਅਤੇ ਆਪਣੇ ਜਿਲ੍ਹੇ ਨੂੰ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖੀਏ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media