ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕਤਾ ਲਈ ਚਲਾਈ ਗਈ `ਮਿਸ਼ਨ ਯੋਧੇ` ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ।ਉਨਾਂ ਨੇ ਅਗਲੇ ਪੜਾਅ ਵਜੋਂ ਡਾਇਮੰਡ ਸਰਟੀਫਿਕੇਟ ਦਾ ਐਲਾਨ ਵੀ ਕੀਤਾ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਨੇ `ਮਿਸ਼ਨ ਫਤਹਿ` ਤਹਿਤ 15 ਜੂਨ ਤੋਂ 15 ਜੁਲਾਈ ਤੱਕ ਮਹੀਨਾ ਭਰ ਚੱਲੇ ਮੁਕਾਬਲੇ ਦੇ 7 ਜੇਤੂਆਂ ਨੂੰ ਵੀ ਵਧਾਈ ਦਿੰਦੇ ਇਹ ਐਲਾਨ ਕੀਤਾ ਹੈ। ਉਨਾਂ ਦੱਸਿਆ ਕਿ ਇਨਾਂ ਜੇਤੂਆਂ ਵਿੱਚ ਅੰਮ੍ਰਿਤਸਰ ਤੋਂ ਮੀਨਾ ਦੇਵੀ ਵੀ ਸ਼ਾਮਿਲ ਹੈ।
ਜ਼ਿਕਰਯੋਗ ਹੈ ਕਿ 100 ਮਿਸ਼ਨ ਯੋਧਿਆਂ ਨੂੰ 16 ਜੁਲਾਈ ਤੱਕ ਮੁਕਾਬਲਾ ਜਿੱਤਣ ਲਈ ਗੋਲਡ ਸਰਟੀਫਿਕੇਟ ਦਿੱਤਾ ਜਾ ਚੁੱਕਾ ਹੈ ਅਤੇ ਇਸ ਮੁਕਾਬਲੇ ਵਿੱਚ 3.2 ਲੱਖ ਲੋਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ ਹੈ।ਉਨਾਂ ਦੱਸਿਆ ਕਿ ਇਸ ਵਧਾਈ ਹੋਈ ਮੁਹਿੰਮ ਵਿੱਚ ਗੋਲਡ ਸਰਟੀਫਿਕੇਟ ਜੇਤੂ ਹੋਰ ਗੋਲਡ, ਸਿਲਵਰ ਜਾਂ ਬਰੌਂਜ (ਸੋਨੇ, ਚਾਂਦੀ ਤੇ ਕਾਂਸੀ) ਸਰਟੀਫਿਕੇਟ ਜਿੱਤਣ ਲਈ ਯੋਗ ਨਹੀਂ ਹੋਣਗੇ, ਪਰ ਉਹ ਡਾਇਮੰਡ ਸਰਟੀਫਿਕੇਟ ਜਿੱਤਣ ਲਈ ਇਸ ਮੁਕਾਬਲੇ ਵਿੱਚ ਅੱਗੇ ਹਿੱਸਾ ਲੈ ਸਕਣਗੇ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ, ਦਾਨੀ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਜਾਗਰੁਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਮੁਹਿੰਮ ਦਾ ਟੀਚਾ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਦੀ ਪਾਲਣਾ, ਵੱਡਿਆਂ ਦੀ ਸੰਭਾਲ ਕਰਨ, ਆਪਣੇ ਇਲਾਕੇ ਵਿੱਚ ਬਾਹਰੀ ਲੋਕਾਂ ਦੇ ਦਾਖਲੇ `ਤੇ ਚੌਕਸੀ ਰੱਖਣੀ, ਮਹਾਂਮਾਰੀ ਤੋਂ ਪੀੜਤ ਮਰੀਜਾਂ ਨੂੰ ਲੱਭਣ ਲਈ ਕੋਵਾ ਐਪ ਦੀ ਵਰਤੋਂ ਕਰਨੀ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …