ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਮੇਂ-ਸਮੇਂ ਜਾਗਰੂਕਤਾ ਕੈਂਪ ਲਗਾ ਕੇ ਖੇਤੀਬਾੜੀ ਨਾਲ ਸੰਬੰਧਤ ਨਵੀਨਤਮ ਤਕਨੀਕਾਂ ਕਿਸਾਨਾਂ ਤੱਕ ਪਿੰਡ ਤੇ ਬਲਾਕ ਪੱਧਰ ‘ਤੇ ਪਹੁੰਚਾਈਆਂ ਜਾਂਦੀਆਂ ਹਨ।ਤਾਂ ਜੋ ਫਸਲਾਂ ਦੀ ਕਾਸ਼ਤ ‘ਚ ਸੰਭਾਵਿਤ ਕਿਸੇ ਕਿਸਮ ਦੀਆਂ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਹਰੇਕ ਤਰਾਂ ਦੇ ਜਨਤਕ ਇਕੱਠ ਕਰਨ ‘ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਰੋਨਾ ਵਾਇਰਸ ਦੇ ਅਗਾਂਹ ਪਸਾਰ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਨਵੀਂ ਪਹਿਲਕਦਮੀ ਕਰਦਿਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕਾਂ ਅਤੇ ਹੋਰ ਸੰਬੰਧਤ ਸਮੱਸਿਆਵਾਂ ਦੇ ਹੱਲ ਲਈ ਆਨਲਾਈਨ ਜਾਣਕਾਰੀ ਦੇਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ।ਇਸ ਸੰਬੰਧੀ ਬਲਾਕ ਪਠਾਨਕੋਟ ਦੇ ਕਿਸਾਨਾਂ ਲਈ ਗੁਗਲ ਮੀਟ ਐਪ ਦੀ ਵਰਤੋਂ ਕਰਦਿਆਂ ਕਿਸਾਨਾਂ ਦਾ ਦੂਜਾ ਆਨਲਾਈਨ ਜਾਗਰੁਕਤਾ ਕੈਂਪ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ੇਕੀਤੀ।ਖੇਤੀਬਾੜੀ ਅਧਿਕਾਰੀ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤੇ ਵੀ ਰੋਸਨੀ ਪਾਈ ਅਤੇ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋਂ ਤਾਂ ਜੋ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।
ਇਸ ਆਨਲਾਈਨ ਜਾਗਰੁਕਤਾ ਕੈਂਪ ਵਿੱਚ ਜ਼ਿਲਾ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ 30 ਅਗਾਂਹਵਧੂ ਨੌਜਵਾਨਾਂ ਕਿਸਾਨ ਸ਼ਾਮਲ ਹੋਏ ਅਤੇ ਵੱਖ ਵੱਖ ਕਿਸਾਨਾਂ ਨੇ ਫਸਲਾਂ ਦੀ ਕਾਸ਼ਤ ਬਾਰੇ ਸਵਾਲ ਵੀ ਕੀਤੇ ਅਤੇ ਮਾਹਿਰਾਂ ਨੇ ਢੁਕਵੇਂ ਜੁਆਬ ਦਿੱਤੇ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਕਿਸਾਨਾਂ ਨੂੰ ਅਜੋਕੇ ਦੌਰ ਵਿੱਚ ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ।
ਆਨਲਾਈਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਹਰਤਰਨਪਾਲ ਸਿੰਘ ਸੈਣੀ ਨੇ ਕਿਹਾ ਕਿ ਕੋਵਿਡ -19 ਦੇ ਚੱਲਦਿਆਂ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ ਹਰ ਮੰਗਲਵਾਰ ਨੂੰ ਦੁਪਹਿਰ 12.30 ਵਜੇ ਤੋਂ 1.30 ਵਜੇ ਤੱਕ ਆਨਲਾਈਨ ਕਿਸਾਨ ਜਾਗਰੁਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਇਆ ਕਰੇਗਾ।ਉਨਾਂ ਕਿਹਾ ਕਿਹਾ ਕਿ ਇਸ ਕੈਂਪ ਵਿੱਚ ਕਿਸੇ ਵੀ ਜਗਾ ਤੋਂ ਕੋਈ ਵੀ ਕਿਸਾਨ ਸ਼ਾਮਿਲ ਹੋ ਸਕਦਾ ਹੈ।
ਇਸ ਜਾਗਰੁਕਤਾ ਕੈਂਪ ਵਿੱਚ ਸ਼ਾਮਿਲ ਹੋਣ ਵਾਲੇ ਇਛੁੱਕ ਕਿਸਾਨਾਂ ਨੂੰ ਐਪ ਸਟੋਰ ਤੋਂ ਗੁਗਲ ਮੀਟ ਐਪ ਡਾਊਨਲੋਡ ਕਰਨੀ ਹੋਵੇਗੀ।ਉਨਾਂ ਕਿਹਾ ਕਿ ਖੇਤੀ ਮਾਹਿਰਾਂ ਵਲੋਂ ਸਮੇਂ ਅਤੇ ਮੌਸਮ ਮੁਤਾਬਿਕ ਫਸਲਾਂ ਦੀ ਦੇਖਭਾਲ, ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਇਆ ਕਰੇਗੀ।
ਨੌਜਵਾਨ ਕਿਸਾਨ ਅਮਰਜੀਤ ਸਿੰਘ, ਰਜਿੰਦਰ ਸਿੰਘ ਅਤੇ ਐਡਵੋਕੇਟ ਅਜੇ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਅਤੇ ਜ਼ਿਲਾ ਪ੍ਰਸ਼ਾਸ਼ਨ ਪਠਾਨਕੋਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਕਿਸਾਨੀ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੇ ਕਿਉਂਕਿ ਕੋਈ ਕਿਸਾਨ ਕਿਸੇ ਜਗਾ ਤੋਂ ( ਭਾਵੇਂ ਉਹ ਖੇਤਾਂ ਵਿੱਚ ਹੀ ਹੋਵੇ) ਮੀਟਿੰਗ ਵਿੱਚ ਸ਼ਾਮਲ ਹੋ ਸਕਦਾ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …