ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੀ ਬਾਰਵ੍ਹੀ ਸ਼੍ਰੇਣੀ ਦਾ ਨਤੀਜਾ 100 ਪ੍ਰਤੀਸ਼ਤ
ਆਇਆ ਹੈ। ਪ੍ਰਿੰਸੀਪਲ ਸੁਖਵੀਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਰਿਤੂ ਕੌਰ ਪੁੱਤਰੀ ਮੱਖਣ ਸਿੰਘ 96.7%, ਗਗਨਦੀਪ ਕੌਰ ਪੁੱਤਰੀ ਜਗਤਾਰ ਸਿੰਘ 94.8%, ਮਨਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ 94.% ਅਤੇ ਰਵੀਨਾ ਰਾਣੀ ਪੁੱਤਰੀ ਗੁਰਜੀਤ ਸਿੰਘ ਨੇ 93.11% ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਸ਼ਾਨਦਾਰ ਨਤੀਜੇ ਲਈ ਸਰਪੰਚ ਪਰਗਟ ਸਿੰਘ ਅਤੇ ਲੈਕ. ਮਲਕੀਤ ਸਿੰਘ ਗਾਂਧੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media