ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਦੇ ਨਤੀਜਿਆਂ ਵਿੱਚ ਸਥਾਨਕ ਗ੍ਰੇਸ ਪਬਲਿਕ
ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਨੰਬਰ ਪ੍ਰਾਪਤ ਕਰਦੇ ਹੋਏ ਆਪਣੇ ਮਾਤਾ ਪਿਤਾ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਾਇੰਸ ਗਰੁੱਪ ਦੇ ਅਕਾਸ਼ਦੀਪ ਨੇ 90%, ਅਰਚਿਤ ਨੇ 89% ਅਤੇ ਕਾਮਰਸ ਗਰੁੱਪ ਦੀ ਕ੍ਰਿਸ਼ਮਾ ਨੇ 85% ਅੰਕ ਪ੍ਰਾਪਤ ਕੀਤੇ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਸਕੂਲ ਅਧਿਆਪਕਾਂ ਵਲੋਂ ਕਰਵਾਈ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਬੱਚਿਆਂ ਨੂੰ ਉਹਨਾਂ ਦੀ ਸਫਲਤਾ ਲਈ ਮੁਬਾਰਕਾਂ ਦਿੱਤੀਆਂ।ਇਸ ਖੁਸ਼ੀ ਮੌਕੇ ਬੱਚਿਆਂ ਦਾ ਮੂੰਹ ਮਿੱਠਾ ਵੀ ਕਰਾਇਆ ਗਿਆ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media