Thursday, July 9, 2026

ਪਾਕਿਸਤਾਨ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸਾਹਿਬ ਖੁੱਲ੍ਹਣ ਦਾ ਲੌਂਗੋਵਾਲ ਵਲੋਂ ਸਵਾਗਤ

ਅੰਮ੍ਰਿਤਸਰ, 23 ਜੁਲਾਈ (ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਅੰਦਰ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ ਵਿੱਚੋਂ ਕਈ ਗੁਰੂ ਘਰ ਦੇਸ਼ ਵੰਡ ਮਗਰੋਂ ਬੰਦ ਕਰ ਦਿੱਤੇ ਗਏ।ਸੰਗਤਾਂ ਦੀ ਮੰਗ ’ਤੇ ਗੁਰਦੁਆਰਾ ਸਾਹਿਬ ਮੁੜ ਸੰਗਤ ਅਰਪਣ ਕਰਨਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਤਰਜ਼ਮਾਨੀ ਹੈ।ਇਸ ਨਾਲ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟਾ ਸਕਣਗੀਆਂ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …